
ਚੰਡੀਗੜ੍ਹ, 4 ਮਾਰਚ- ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਵੱਡੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਮੋਲਕ ਸਿੰਘ ਅਤੇ ਮਹਾਂਬੀਰ ਸਿੰਘ ਉਰਫ਼ ਗੋਲਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ, ਸੱਤ ਮੁਲਜ਼ਮਾਂ ਨੂੰ ਪਹਿਲਾਂ 3 ਕਿਲੋਗ੍ਰਾਮ ਹੈਰੋਇਨ, 5 ਲੱਖ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਮਨੀ ਅਤੇ ਅਪਰਾਧ ਵਿਚ ਵਰਤੇ ਗਏ ਵਾਹਨਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮੋਲਕ ਸਿੰਘ ਆਪਣੇ ਪੁੱਤਰ ਨਾਲ ਇਕ ਡਰੱਗ ਕਾਰਟੈਲ ਚਲਾ ਰਿਹਾ ਸੀ। ਉਹ 2019 ਤੋਂ ਜੇਲ੍ਹ ਤੋਂ ਬਾਹਰ ਸੀ ਪਰ ਸਾਲਾਂ ਤੋਂ ਸਰਗਰਮ ਅਤੇ ਫਰਾਰ ਰਿਹਾ। ਪੰਜਾਬ ਭਰ ਵਿੱਚ ਉਸਦੇ ਖਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਕੋਲ ਇਕ ਜਾਅਲੀ ਹਥਿਆਰ ਲਾਇਸੈਂਸ ਸੀ। ਇਸ ਸੰਬੰਧੀ ਹੋਰ ਜਾਂਚ ਚੱਲ ਰਹੀ ਹੈ, ਅਤੇ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ।