ਬਿਕਰਮ ਸਿੰਘ ਮਜੀਠੀਆ ਵਿਰੁੱਧ ਨਾ ਵਰਤੇ ਜਾਣ ਕੋਈ ਸ਼ਬਦ- ਵਿਰਸਾ ਸਿੰਘ ਵਲਟੋਹਾ

ਚੰਡੀਗੜ੍ਹ, 11 ਮਾਰਚ- ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸਾਂਝੀ ਕਰ ਕਿਹਾ ਕਿ ਮੈਂ ਸਭ ਨੂੰ ਬੇਨਤੀ ਕਰਾਂਗਾ ਕਿ ਕੋਈ ਵੀ ਸੱਜਣ ਸ.ਬਿਕਰਮ ਸਿੰਘ ਮਜੀਠੀਆ ਵਿਰੁੱਧ ਕਿਸੇ ਸ਼ਬਦ ਦੀ ਵਰਤੋਂ ਨਾ ਕਰੇ। ਆਪਸੀ ਮਤਭੇਦ ਨਿਪਟਦਿਆਂ ਦੇਰ ਨਹੀਂ ਲੱਗਦੀ ਹੁੰਦੀ। ਇਸ ਮੌਕੇ ਸਭ ਨੂੰ ਸਹੀ ਰੋਲ ਨਿਭਾਉਣਾ ਚਾਹੀਦਾ ਹੈ। ਏਕਤਾ ਵਿਚ ਹੀ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਸ.ਮਜੀਠੀਆ ਨੂੰ ਵੀ ਗਿਲੇ ਸ਼ਿਕਵੇ ਭੁੱਲਕੇ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਨੀ ਚਾਹੀਦੀ ਹੈ।