ਤਹਿਸੀਲ ਗੁਰੂਹਰਸਹਾਏ ਵਿਖੇ ਮੈਡਮ ਤਨਵੀਰ ਕੌਰ ਨੇ ਤਹਿਸੀਲਦਾਰ ਵਜੋਂ ਸੰਭਾਲਿਆ ਚਾਰਜ

ਗੁਰੂਹਰਸਹਾਏ (ਫਿਰੋਜ਼ਪੁਰ), 11 ਮਾਰਚ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਦੀਆਂ ਕੀਤੀਆਂ ਬਦਲੀਆਂ ਤਹਿਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਦੀਪ ਸ਼ਿਖਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂਹਰਸਹਾਏ ਤਹਿਸੀਲ ਵਿਖੇ ਮੈਡਮ ਤਨਵੀਰ ਕੌਰ ਨੇ ਅੱਜ ਆਪਣਾ ਤਹਿਸੀਲਦਾਰ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਤਹਿਸੀਲ ਦੇ ਸਟਾਫ ਵਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਮੈਡਮ ਤਨਵੀਰ ਕੌਰ ਨੇ ਦੱਸਿਆ ਕਿ ਤਹਿਸੀਲ ਅੰਦਰ ਆਏ ਹਰ ਇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ ਉਤੇ ਕੀਤਾ ਜਾਵੇਗਾ ਤੇ ਕਿਸੇ ਨੂੰ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਤਹਿਸੀਲ ਦਫਤਰ ਦਾ ਸਮੂਹ ਸਟਾਫ ਤੇ ਹੋਰ ਕਰਮਚਾਰੀ ਹਾਜ਼ਰ ਸਨ।