796 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ

ਮਮਦੋਟ/ਫਿਰੋਜ਼ਪੁਰ, 11 ਮਾਰਚ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਨੇ ਸੂਚਨਾ ਦੇ ਆਧਾਰ ਉਤੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਥਾਣਾ ਮੁਖੀ ਇੰਸਪੈਕਟਰ ਅਭਿਨਵ ਚੌਹਾਨ ਨੂੰ ਗੁਪਤ ਸੂਚਨਾ ਮਿਲੀ ਤੇ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਉਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 796 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਸੋਨੂੰ ਅਤੇ ਰਵਿੰਦਰ ਸਿੰਘ ਵਾਸੀ ਪਿੰਡ ਗੱਟੀ ਮਸਤਾ ਨੰ. 2 ਦੱਸੀ ਹੈ।