ਹਰਿਆਣਾ ਨਗਰ ਨਿਗਮ ਚੋਣਾਂ 'ਚ ਭਾਜਪਾ ਨੂੰ ਜਿੱਤਵਾਉਣ ਲਈ ਲੋਕਾਂ ਦਾ ਦਿਲੋਂ ਧੰਨਵਾਦ - ਨਾਇਬ ਸਿੰਘ ਸੈਣੀ

ਚੰਡੀਗੜ੍ਹ, 12 ਮਾਰਚ-ਹਰਿਆਣਾ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੀ ਜਿੱਤ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਆਏ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੇ ਨਤੀਜਿਆਂ ਵਿਚ ਹਰਿਆਣਾ ਦੇ ਲੋਕਾਂ ਨੇ ਟ੍ਰਿਪਲ ਇੰਜਣ ਸਰਕਾਰ 'ਤੇ ਆਪਣੀ ਪ੍ਰਵਾਨਗੀ ਦੀ ਮੋਹਰ ਲਗਾ ਦਿੱਤੀ ਹੈ। ਮੈਂ ਹਰਿਆਣਾ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਮੈਂ ਚੋਣ ਕਮਿਸ਼ਨ ਅਤੇ ਸਾਰੇ ਅਧਿਕਾਰੀਆਂ ਦਾ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਧੰਨਵਾਦ ਕਰਦਾ ਹਾਂ। ਸਾਡੀ ਸਥਾਨਕ ਸੰਸਥਾਵਾਂ ਦੀ ਸਰਕਾਰ ਅਤੇ ਇਹ ਟ੍ਰਿਪਲ ਇੰਜਣ ਵਾਲੀ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਵਿਕਸਿਤ ਭਾਰਤ' ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ।