ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਤਿੰਨ ਵਿਦੇਸ਼ੀ ਪਿਸਟਲਾਂ ਸਮੇਤ ਚਾਰ ਗ੍ਰਿਫਤਾਰ
ਅਟਾਰੀ, (ਅੰਮ੍ਰਿਤਸਰ) 12 ਮਾਰਚ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਡੀ.ਆਈ. ਜੀ. ਸਤਿੰਦਰ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਅਤੇ ਐਸ.ਪੀ.ਡੀ. ਹਰਿੰਦਰ ਸਿੰਘ ਵਲੋਂ ਵਿੱਢੀ ਮੁੰਹਿਮ ਤਹਿਤ ਪੁਲਿਸ ਥਾਣਾ ਘਰਿੰਡਾ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਚਾਰ ਵਿਅਕਤੀਆਂ ਨੂੰ ਤਿੰਨ ਵਿਦੇਸ਼ੀ ਪਿਸਟਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਅਤੇ ਮੋਪਿਡ ਵੀ ਇਨ੍ਹਾਂ ਪਾਸੋਂ ਬਰਾਮਦ ਕੀਤੀ ਗਈ। ਪੁਲਿਸ ਵਲੋਂ ਇਨ੍ਹਾਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਪਰਚਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।