JALANDHAR WEATHER

ਮੋਟਰਸਾਈਕਲ ਸਵਾਰ ਨੌਜਵਾਨ ਨੂੰ ਅਣਪਛਾਤੇ ਨੇ ਮਾਰੀ ਟੱਕਰ, ਹੋਈ ਮੌਤ

ਕੱਥੂਨੰਗਲ (ਅੰਮ੍ਰਿਤਸਰ), 12 ਮਾਰਚ (ਦਲਵਿੰਦਰ ਸਿੰਘ ਰੰਧਾਵਾ)-ਥਾਣਾ ਕੱਥੂਨੰਗਲ ਦੇ ਨਜ਼ਦੀਕੀ ਪੈਂਦੇ ਕਸਬਾ ਗੋਪਾਲਪੁਰ ਵਿਖੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛਲੇ ਪਾਸੇ ਤੋਂ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਪਿੰਡ ਅਲਕੜੇ ਜੋ ਕਿ ਦੇਰ ਰਾਤ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ ਜਦੋਂ ਉਹ ਪਿੰਡ ਗੋਪਾਲਪੁਰ ਨਜ਼ਦੀਕ ਪੁੱਜਾ ਤਾਂ ਅੰਮ੍ਰਿਤਸਰ ਵਾਲ਼ੇ ਪਾਸੇ ਤੋਂ ਤੇਜ਼ ਰਫਤਾਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੀ ਗਈ, ਜਿਸ ਕਰਕੇ ਨੌਜਵਾਨ ਦਰੱਖ਼ਤ ਕੋਲ ਜਾ ਡਿੱਗਾ, ਜਿਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਥਾਣਾ ਕੱਥੂਨੰਗਲ ਦੀ ਪੁਲਿਸ ਵਲੋਂ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ