JALANDHAR WEATHER

ਹਰਪਾਲ ਸਿੰਘ ਨੇ ਨਾਇਬ ਤਹਿਸੀਲਦਾਰ ਅਮਲੋਹ ਦਾ ਚਾਰਜ ਸੰਭਾਲਿਆ

ਅਮਲੋਹ (ਫਤਿਹਗੜ੍ਹ ਸਾਹਿਬ), 12 ਮਾਰਚ (ਕੇਵਲ ਸਿੰਘ)-ਹਰਪਾਲ ਸਿੰਘ ਨੇ ਨਾਇਬ ਤਹਿਸੀਲਦਾਰ ਅਮਲੋਹ ਦਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਹਿਸੀਲ ਦਫ਼ਤਰ ਅਮਲੋਹ ਵਿਖੇ ਆਪਣੇ ਕੰਮਕਾਜ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਉਤੇ ਕੀਤੇ ਜਾਣਗੇ ਅਤੇ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਦਫਤਰ ਵਿਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਮੇਰੇ ਧਿਆਨ ਵਿਚ ਜ਼ਰੂਰ ਲਿਆਉਣ, ਜਿਸ ਦਾ ਹੱਲ ਪਹਿਲ ਦੇ ਆਧਾਰ ਉਤੇ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ