ਹੋਲੇ ਮਹੱਲੇ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਵਿਦਿਅਕ ਅਦਾਰਿਆਂ 'ਚ 13 ਤੋਂ 15 ਤਕ ਛੁੱਟੀਆਂ

ਰੂਪਨਗਰ, 12 ਮਾਰਚ-ਹੋਲੇ ਮਹੱਲੇ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਬਲਾਕ 'ਚ 13 ਤੋਂ 15 ਮਾਰਚ ਤਕ ਵਿਦਿਅਕ ਅਦਾਰਿਆਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਇਕ ਪੱਤਰ ਵੀ ਜਾਰੀ ਕੀਤਾ ਹੈ, ਜਿਸ ਵਿਚ ਸਾਰੀ ਡਿਟੇਲ ਦਿੱਤੀ ਗਈ ਹੈ।