ਸਿੱਖਿਆ ਵਿਭਾਗ ਪੰਜਾਬ ਵਲੋਂ ਹੁਸ਼ਿਆਰਪੁਰ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.) ਮੁਅੱਤਲ

ਹਰਸਾ ਛੀਨਾ, 12 ਮਾਰਚ-ਸਿੱਖਿਆ ਵਿਭਾਗ ਪੰਜਾਬ ਵਲੋਂ ਨਾਬਾਰਡ ਵਲੋਂ ਜਾਰੀ ਗ੍ਰਾਂਟਾਂ ਨੂੰ ਸਮੇਂ-ਸਿਰ ਸਰਕਾਰੀ ਸਕੂਲਾਂ ਨੂੰ ਜਾਰੀ ਨਾ ਕੀਤੇ ਜਾਣ ਕਾਰਨ ਹਰਜਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਦਿਆਂ ਉਨ੍ਹਾਂ ਦਾ ਹੈੱਡ ਕੁਆਰਟਰ ਡੀ.ਪੀ. ਆਈ. ਦਫਤਰ ਚੰਡੀਗੜ੍ਹ ਬਣਾਇਆ ਗਿਆ ਹੈ। ਇਸ ਸੰਬੰਧੀ ਸ਼੍ਰੀਮਤੀ ਅਨੰਦਿਤਾ ਮਿਤਰਾ (ਆਈ. ਏ. ਐਸ.) ਸਕੱਤਰ ਸਿੱਖਿਆ ਵਿਭਾਗ ਦੇ ਦਸਤਖਤਾਂ ਹੇਠ ਪੱਤਰ ਜਾਰੀ ਕੀਤਾ ਗਿਆ ਹੈ।