ਗੁਰੂ ਨਾਨਕ ਕਾਲਜ ਦੇ ਚੇਅਰਮੈਨ ਰਤਿੰਦਰ ਸਿੰਘ ਸਾਈਆਂ ਵਾਲਾ ਦਾ ਦਿਹਾਂਤ

ਫ਼ਿਰੋਜ਼ਪੁਰ, 6 ਜੂਨ (ਲਖਵਿੰਦਰ ਸਿੰਘ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵ. ਸ. ਮਹਿੰਦਰ ਸਿੰਘ ਸਾਈਆਂ ਵਾਲਾ ਦੇ ਸਪੁੱਤਰ ਰਤਿੰਦਰ ਸਿੰਘ ਸਾਈਆਂ ਵਾਲਾ (62 ਸਾਲ) ਚੇਅਰਮੈਨ ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਛਾਉਣੀ ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਬੀਮਾਰ ਚੱਲਦੇ ਆ ਰਹੇ ਸਨ ਜਿਨ੍ਹਾਂ ਨੇ ਚੰਡੀਗੜ੍ਹ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਪਾਰਟੀ ਦੇ ਆਗੂਆਂ, ਧਾਰਮਿਕ, ਸਮਾਜਿਕ ਆਗੂਆਂ ਅਤੇ ਸਿੱਖਿਆ ਸੰਸਥਾਵਾਂ ਦੇ ਨੁਮਾਇਦਿਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।