JALANDHAR WEATHER

ਗੁਰੂ ਨਾਨਕ ਕਾਲਜ ਦੇ ਚੇਅਰਮੈਨ ਰਤਿੰਦਰ ਸਿੰਘ ਨੀਲੂ ਸਾਈਆਂਵਾਲਾ ਦਾ ਹੋਇਆ ਅੰਤਿਮ ਸੰਸਕਾਰ

ਫ਼ਿਰੋਜ਼ਪੁਰ, 7 ਜੂਨ (ਲਖਵਿੰਦਰ ਸਿੰਘ)-ਉੱਘੇ ਸਿਆਸਤਦਾਨ ਸਵ. ਮਹਿੰਦਰ ਸਿੰਘ ਸਾਈਆਂ ਵਾਲਾ ਦੇ ਹੋਣਹਾਰ ਸਪੁੱਤਰ ਅਤੇ ਅਸੀਸਪ੍ਰੀਤ ਸਿੰਘ ਸਾਈਆਂ ਵਾਲਾ ਵਾਈਸ ਚੇਅਰਮੈਨ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਸੁਸਾਇਟੀ ਦੇ ਸਤਿਕਾਰਯੋਗ ਪਿਤਾ ਸ. ਰਤਿੰਦਰ ਸਿੰਘ ਨੀਲੂ ਸਾਈਆਂ ਵਾਲਾ ਚੇਅਰਮੈਨ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਸੁਸਾਇਟੀ ਬੀਤੇ ਦਿਨ ਅਕਾਲ ਚਲਾਣਾ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਹ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਪਿੰਡ ਸਾਈਆਂਵਾਲਾ ਦੇ ਸ਼ਮਸ਼ਾਨਘਾਟ ’ਚ ਅੱਜ ਸ਼ਨੀਵਾਰ ਦੁਪਹਿਰ 12 ਵਜੇ ਗਮਗੀਨ ਮਾਹੌਲ ’ਚ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਸਸਕਾਰ ਤੋਂ ਪਹਿਲਾਂ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ, ਜਿਥੇ ਵੱਖ-ਵੱਖ ਸਿਆਸੀ ਪਾਰਟੀਆਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਅਸੀਸਪ੍ਰੀਤ ਸਿੰਘ ਸਾਈਆਂ ਵਾਲਾ ਵਲੋਂ ਦਿੱਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ