ਜਸ਼ਨ ਬਾਵਾ ਸਰਪੰਚ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ਜਾਮ

ਗੁਰੂਹਰਸਹਾਏ (ਫਿਰੋਜ਼ਪੁਰ), 9 ਜੂਨ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਹੇ ਹਲਕੇ ਦੇ ਪਿੰਡ ਤਰਿੱਡਾ ਤੇ ਨੌਜਵਾਨ ਸਰਪੰਚ ਜਸ਼ਨ ਬਾਵਾ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਇਨਸਾਫ ਦੀ ਮੰਗ ਕਰਨ ਲਈ ਥਾਣਾ ਲੱਖੋ ਕੇ ਬਹਿਰਾਮ ਵਿਖੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਧਰਨਾ ਲਾਇਆ ਤੇ ਇਨਸਾਫ ਦੀ ਮੰਗ ਕੀਤੀ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਜਥੇਬੰਦੀਆਂ ਦੇ ਆਗੂਆਂ ਸਮੇਤ ਕਈ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ। ਕੋਈ ਤਿੰਨ ਘੰਟਿਆਂ ਤੋਂ ਵੱਧ ਉਡੀਕ ਕਰਨ ਉਪਰੰਤ ਪ੍ਰਸ਼ਾਸਨ ਨੇ ਕੋਈ ਵੀ ਗੱਲ ਨਹੀਂ ਸੁਣੀ ਸਿਰਫ ਸਿੱਟ ਬਣਾ ਕੇ ਜਾਂਚ ਕਰਨ ਦਾ ਹੀ ਭਰੋਸਾ ਦਿੱਤਾ ਪਰ ਵੱਡੇ ਇਕੱਠ ਦੌਰਾਨ ਲੋਕਾਂ ਨੇ ਥਾਣਾ ਲੱਖੋ ਕੇ ਬਹਿਰਾਮ ਅੱਗੇ ਫਿਰੋਜ਼ਪੁਰ-ਫਾਜ਼ਿਲਕਾ ਸੜਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਅਤੇ ਮੰਗ ਕੀਤੀ ਜਾ ਰਹੀ ਹੈ।