ਗੁਜਰਾਤ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 12 ਜੂਨ- ਗੁਜਰਾਤ ਜਹਾਜ਼ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਅਹਿਮਦਾਬਾਦ ਵਿਚ ਵਾਪਰੀ ਇਸ ਤ੍ਰਾਸਦੀ ਨੇ ਸਾਨੂੰ ਹੈਰਾਨ ਅਤੇ ਦੁਖੀ ਕਰ ਦਿੱਤਾ ਹੈ। ਇਹ ਸ਼ਬਦਾਂ ਤੋਂ ਪਰੇ ਦਿਲ ਤੋੜਨ ਵਾਲਾ ਹੈ। ਇਸ ਦੁਖਦਾਈ ਘੜੀ ਵਿਚ, ਮੇਰੀਆਂ ਭਾਵਨਾਵਾਂ ਇਸ ਤੋਂ ਪ੍ਰਭਾਵਿਤ ਹਰੇਕ ਵਿਅਕਤੀ ਨਾਲ ਹਨ। ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੰਮ ਕਰ ਰਹੇ ਮੰਤਰੀਆਂ ਅਤੇ ਅਧਿਕਾਰੀਆਂ ਦੇ ਮੈਂ ਲਗਾਤਾਰ ਸੰਪਰਕ ਵਿਚ ਹਾਂ।