JALANDHAR WEATHER

ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਜੇ ਰੁਪਾਣੀ ਦੀ ਮੌਤ ’ਤੇ ਪ੍ਰਗਟਾਇਆ ਦੁੱਖ

ਫ਼ਿਰੋਜ਼ਪੁਰ, 12 ਜੂਨ (ਲਖਵਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਨੇਤਾ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੀ ਅਹਿਮਦਾਬਾਦ ਜਹਾਜ਼ ਹਾਦਸੇ ’ਚ ਹੋਈ ਮੌਤ ’ਤੇ ਰਾਣਾ ਗੁਰਮੀਤ ਸਿੰਘ ਸੋਢੀ ਮੈਂਬਰ ਕੌਮੀ ਕਾਰਜਕਾਰਨੀ ਭਾਜਪਾ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪਾਰਟੀ ਵਿਚ ਰੁਪਾਣੀ ਨਾਲ ਕੀਤੇ ਕੰਮਾਂ ਅਤੇ ਮਿਲੇ ਤਜਰਬਿਆਂ ਬਾਰੇ ਦੱਸਦਿਆਂ ਰਾਣਾ ਸੋਢੀ ਨੇ ਕਿਹਾ ਕਿ ਅਚਾਨਕ ਜਹਾਜ਼ ਹਾਦਸੇ ਵਿਚ ਪਾਰਟੀ ਦੇ ਇਕ ਵੱਡੇ ਨੇਤਾ ਦੀ ਮੌਤ ਨੇ ਵੱਡਾ ਘਾਟਾ ਪਾਇਆ ਹੈ, ਜਿਸ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਵਿਜੇ ਖੁਦ ਫ਼ਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਆਏ ਸਨ ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਮਿਲੇ ਸਨ। ਉਨ੍ਹਾਂ ਨੇ ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਈ। ਰਾਣਾ ਸੋਢੀ ਨੇ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਕਿ ਅਜਿਹੇ ਮਹਾਨ ਨੇਤਾ ਦੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਪਰਿਵਾਰ ਸਮੇਤ ਸਮੁੱਚੀ ਪਾਰਟੀ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ