JALANDHAR WEATHER

ਦਰਿਆ 'ਚ ਨਹਾਉਣ ਗਏ 4 ਨੌਜਵਾਨਾਂ 'ਚੋਂ 2 ਡੁੱਬੇ

ਮਾਛੀਵਾੜਾ ਸਾਹਿਬ, 12 ਜੂਨ (ਰਾਜਦੀਪ ਸਿੰਘ ਅਲਬੇਲਾ)-ਥਾਣਾ ਕੂੰਮ ਕਲਾਂ ਅਧੀਨ ਪੈਂਦੇ ਪਿੰਡ ਬਲੀਏਵਾਲ ਦੇ 4 ਨੌਜਵਾਨ ਸਤਲੁਜ ਦਰਿਆ ਵਿਚ ਅੱਜ ਨਹਾਉਣ ਲਈ ਗਏ। ਜਦੋਂ ਦਰਿਆ ਦੇ ਪਾਣੀ ਵਿਚ ਦੋ ਨੌਜਵਾਨ ਗਏ ਤਾਂ ਉਥੇ ਉਹ ਡੁੱਬ ਗਏ ਜਿਨ੍ਹਾਂ ’ਚੋਂ ਸ਼ੁਭਪ੍ਰੀਤ ਸਿੰਘ (29) ਦੀ ਲਾਸ਼ ਮਿਲ ਗਈ ਜਦਕਿ ਦੂਜੇ ਨੌਜਵਾਨ ਗੁਰਮੀਤ ਸਿੰਘ ਉਰਫ਼ ਰਾਜੂ ਦੀ ਭਾਲ ਜਾਰੀ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ 2 ਵਜੇ ਦੇ ਕਰੀਬ ਗਰਮੀ ਤੋਂ ਰਾਹਤ ਪਾਉਣ ਲਈ ਦੋਸਤ ਸ਼ੁਭਪ੍ਰੀਤ ਸਿੰਘ ਤੇ ਗੁਰਮੀਤ ਸਿੰਘ ਆਪਣੇ 2 ਹੋਰ ਸਾਥੀਆਂ ਸਮੇਤ ਨਾਲ ਹੀ ਪੈਂਦੇ ਸਤਲੁਜ ਦਰਿਆ ਵਿਚ ਨਹਾਉਣ ਚਲੇ ਗਏ। ਸਤਲੁਜ ਦਰਿਆ ਕਿਨਾਰੇ ਸ਼ੁਭਪ੍ਰੀਤ ਸਿੰਘ ਤੇ ਗੁਰਮੀਤ ਸਿੰਘ ਨੇ ਨਹਾਉਣ ਲਈ ਪਾਣੀ ਵਿਚ ਗਏ ਪਰ ਜਿਸ ਥਾਂ ਉਹ ਨਹਾਉਣ ਲੱਗੇ, ਉਸ ਥਾਂ ’ਤੇ ਪਾਣੀ ਡੂੰਘਾ ਸੀ। ਨਹਾਉਣ ਸਮੇਂ ਅਚਾਨਕ ਗੁਰਮੀਤ ਸਿੰਘ ਡੁੱਬਣ ਲੱਗਾ ਤਾਂ ਉਸ ਨੂੰ ਸ਼ੁਭਪ੍ਰੀਤ ਸਿੰਘ ਜਦੋਂ ਬਚਾਉਣ ਲੱਗਾ ਤਾਂ ਉਹ ਵੀ ਪਾਣੀ ਦੀ ਲਪੇਟ ਵਿਚ ਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਨੇੜਲੇ ਪਿੰਡ ਦੇ ਗੋਤਾਖੋਰ ਮਲਕੀਤ ਸਿੰਘ ਉਰਫ਼ ਮੀਤਾ ਸ਼ਿਕਾਰੀ ਨੇ ਦਰਿਆ ਵਿਚੋਂ ਸ਼ੁਭਪ੍ਰੀਤ ਸਿੰਘ ਦੀ ਲਾਸ਼ ਨੂੰ ਤਾਂ ਬਾਹਰ ਕੱਢ ਲਿਆ ਪਰ ਦੂਸਰੇ ਨੌਜਵਾਨ ਗੁਰਮੀਤ ਸਿੰਘ ਦਾ ਕੋਈ ਪਤਾ ਨਹੀਂ ਲੱਗਾ। ਦੇਰ ਸ਼ਾਮ ਤੱਕ ਗੋਤਾਖੋਰ ਵਲੋਂ ਗੁਰਮੀਤ ਸਿੰਘ ਦੀ ਤਲਾਸ਼ ਕੀਤੀ ਜਾ ਰਹੀ ਸੀ। ਮ੍ਰਿਤਕ ਨੌਜਵਾਨ ਸ਼ੁਭਪ੍ਰੀਤ ਸਿੰਘ ਅਜੇ ਕੁਆਰਾ ਸੀ। ਦੂਸਰਾ ਨੌਜਵਾਨ ਗੁਰਮੀਤ ਸਿੰਘ ਪਿੰਡ ਵਿਚ ਹੀ ਮੋਬਾਇਲਾਂ ਤੇ ਮਨੀ ਟਰਾਂਸਫਰ ਦਾ ਕੰਮ ਕਰਦਾ ਹੈ, ਜਿਸ ਦੀਆਂ 2 ਛੋਟੀਆਂ-ਛੋਟੀਆਂ ਧੀਆਂ ਹਨ। ਉਸਦੇ ਘਰ ਵੀ ਮਾਹੌਲ ਬੜਾ ਗ਼ਮਗੀਨ ਬਣਿਆ ਹੋਇਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ