ਜਹਾਜ਼ ਹਾਦਸਾ: ਜ਼ਖ਼ਮੀਆਂ ਨੂੰ ਮਿਲਣ ਹਸਪਤਾਲ ਪੁੱਜੇ ਪ੍ਰਧਾਨ ਮੰਤਰੀ

ਅਹਿਮਦਾਬਾਦ, 13 ਜੂਨ- ਪ੍ਰਧਾਨ ਮੰਤਰੀ ਮੋਦੀ ਜਹਾਜ਼ ਹਾਦਸੇ ਵਿਚ ਜ਼ਖਮੀਆਂ ਨੂੰ ਮਿਲਣ ਲਈ ਅਹਿਮਦਾਬਾਦ ਸਿਵਲ ਹਸਪਤਾਲ ਪਹੁੰਚੇ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ, ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਅਤੇ ਰਾਜ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।