ਡੇਰਾ ਬਾਬਾ ਨਾਨਕ 'ਚ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਸ਼ੁਰੂ


ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਦਾਣਾ ਮੰਡੀ ਵਿਚ ਅੱਜ ਕਾਂਗਰਸ ਵਲੋਂ ਸੰਵਿਧਾਨ ਬਚਾਓ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਜੀਤ ਸਿੰਘ ਪਾਹੜਾ, ਹਰਪ੍ਰਤਾਪ ਸਿੰਘ ਅਜਨਾਲਾ, ਇੰਦਰਜੀਤ ਸਿੰਘ ਜ਼ੀਰਾ ਸਮੇਤ ਵੱਡੀ ਗਿਣਤੀ ਵਿਚ ਪੰਜਾਬ ਦੀ ਲੀਡਰਸ਼ਿਪ ਪਹੁੰਚ ਚੁੱਕੀ ਹੈ। ਆਗੂਆਂ ਵਲੋਂ ਰੈਲੀ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ।