'ਅਜੀਤ' ਦੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦਾ ਸੜਕ ਹਾਦਸੇ ਵਿਚ ਦਿਹਾਂਤ

ਸ੍ਰੀ ਮੁਕਤਸਰ ਸਾਹਿਬ ,15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ 'ਅਜੀਤ 'ਦੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦਾ ਅੱਜ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਧਰਮ ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਉਹ ਐਕਟਵਾ 'ਤੇ ਆਪਣੇ ਪਿੰਡ ਭਾਗਸਰ ਜਾ ਰਹੇ ਸਨ ਕਿ ਰਸਤੇ ਵਿਚ ਮੋਟਰਸਾਈਕਲ ਸਵਾਰਾਂ ਨੇ ਟੱਕਰ ਮਾਰ ਦਿੱਤੀ। ਇਸ ਬੇਹੱਦ ਦੁਖਦਾਈ ਘਟਨਾ ਤੇ ਪੱਤਰਕਾਰ ਭਾਈਚਾਰੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਲਾਕੇ ਵਿਚ ਸੋਗ ਹੈ ।