JALANDHAR WEATHER

ਸ਼ੇਰ-ਏ-ਪੰਜਾਬ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਪਾਕਿ ਨਹੀਂ ਭੇਜਿਆ ਜਾਵੇਗਾ ਸ਼ਰਧਾਲੂਆਂ ਦਾ ਜਥਾ - ਸਕੱਤਰ

ਅੰਮ੍ਰਿਤਸਰ, 16 ਜੂਨ-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ ਪਰ ਦੋਵਾਂ ਦੇਸ਼ਾਂ ਵਿਚ ਬਣੇ ਤਣਾਅ ਭਰੇ ਮਾਹੌਲ ਅਤੇ ਭਾਰਤ ਸਰਕਾਰ ਵਲੋਂ ਯਾਤਰਾ ਸਬੰਧੀ ਲਾਈਆਂ ਪਾਬੰਧੀਆਂ ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ