ਲੁਧਿਆਣਾ ਜ਼ਿਮਨੀ ਚੋਣ : ਭਾਰਤ ਭੂਸ਼ਨ ਆਸ਼ੂ ਨੂੰ ਲੋਕ ਵੋਟਾਂ ਪਾ ਕੇ ਜਿਤਵਾਉਣ - ਬਘੇਲ

ਲੁਧਿਆਣਾ, 16 ਜੂਨ (ਜਤਿੰਦਰ ਭੰਬੀ)-ਲੋਕ ਸਭਾ ਹਲਕਾ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਇਸ ਜ਼ਿਮਨੀ ਚੋਣ ਨੂੰ ਮਹੱਤਵਪੂਰਨ ਚੋਣ ਦੱਸਦੇ ਹੋਏ ਵੋਟਾਂ ਕਾਂਗਰਸ ਉਮੀਦਵਾਰ ਨੂੰ ਪਾਉਣ ਦੀ ਅਪੀਲ ਕੀਤੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਅਤੇ ਇਸ ਵਾਰ ਜ਼ਿਮਨੀ ਚੋਣ ਦਾ ਨਤੀਜਾ ਵੱਖਰਾ ਹੋਵੇਗਾ। ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦਾ ਬੁਰਾ ਹਾਲ ਹੋ ਚੁੱਕਾ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਾਂਗਰਸ ਉਮੀਦਵਾਰ ਆਸ਼ੂ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ।