JALANDHAR WEATHER

ਨੌਜਵਾਨ ਦੀ ਭੇਦ ਭਰੇ ਹਾਲਾਤ ਵਿਚ ਮੌਤ, ਪਰਿਵਾਰ ਨੇ ਕਤਲ ਕਰਨ ਦੇ ਲਗਾਏ ਦੋਸ਼

ਭਵਾਨੀਗੜ੍ਹ, (ਸੰਗਰੂਰ), 17 ਜੂਨ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਰਵੀਦਾਸ ਕਾਲੋਨੀ ਵਿਖੇ ਇਕ ਨੌਜਵਾਨ ਦੀ ਭੇਦ ਭਰੇ ਹਾਲਾਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਗੋਬਿੰਦ ਦਾਸ ਦੇ ਪਿਤਾ ਤਰਸੇਮ ਦਾਸ ਬਾਵਾ ਨੇ ਦੱਸਿਆ ਕਿ ਉਹ ਪਿੰਡ ਭੱਟੀਵਾਲ ਖ਼ੁਰਦ ਵਿਖੇ ਡੇਰੇ ਵਿਚ ਰਹਿੰਦੇ ਹਨ, ਡੇਰੇ ਵਿਚ ਸਮਾਗਮ ਹੋਣ ਕਾਰਨ ਉਸ ਦੀ ਪਤਨੀ ਵੀ ਉਸ ਨਾਲ ਡੇਰੇ ਵਿਚ ਹੀ ਰਹਿ ਰਹੀ ਸੀ। ਲੰਘੀ ਰਾਤ ਉਨ੍ਹਾਂ ਆਪਣੇ 22 ਸਾਲਾ ਪੁੱਤਰ ਨਾਲ ਗੱਲਬਾਤ ਕੀਤੀ, ਪਰ ਉਸ ਤੋਂ ਬਾਅਦ ਉਸ ਦਾ ਫੋਨ ਬੰਦ ਆਉਣ ਲੱਗਿਆ। ਉਸ ਨੇ ਦੱਸਿਆ ਕਿ ਸਵੇਰੇ ਵੀ ਫੋਨ ਜਦੋਂ ਨਾ ਮਿਲਿਆ ਤਾਂ ਉਸ ਦੀ ਪਤਨੀ ਨੇ ਉਸ ਦੇ ਇਕ ਦੋਸਤ ਨੂੰ ਉਸ ਨਾਲ ਗੱਲ ਕਰਾਉਣ ਲਈ ਕਿਹਾ। ਉਸ ਦੇ ਦੋਸਤ ਨੇ ਘਰ ਆ ਕੇ ਦੇਖ਼ਿਆ ਤਾਂ ਉਸ ਨੇ ਪੱਖੇ ਨਾਲ ਫਾਹਾ ਲਿਆ ਹੋਇਆ ਸੀ। ਉਸ ਨੇ ਇਸ ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਮੌਕੇ ’ਤੇ ਆ ਕੇ ਦੇਖ਼ਿਆ ਤਾਂ ਉਨ੍ਹਾਂ ਦਾ ਪੁੱਤਰ ਬੈਡ ’ਤੇ ਕੁਰਸੀ ਰੱਖ ਕੇ ਬੈਠਾ ਹੋਇਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ। ਕਮਰੇ ਵਿਚਲਾ ਸਮਾਨ ਵੀ ਖ਼ਿੰਡਿਆ ਪਿਆ ਸੀ, ਕਮਰੇ ’ਚ ਲੱਗਿਆ ਸੀਸ਼ਾ ਅਤੇ ਕਮਰੇ ਦਾ ਗੇਟ ਟੁੱਟਿਆ ਹੋਇਆ ਸੀ। ਉਨ੍ਹਾਂ ਸ਼ੱਕ ਜਾਹਿਰ ਕੀਤਾ ਕਿ ਉਨ੍ਹਾਂ ਦੇ ਪੁੱਤਰ ਨੂੰ ਕਿਸੇ ਸ਼ਾਜਿਸ਼ ਅਧੀਨ ਮੌਤ ਦੇ ਘਾਟ ਉਤਾਰਿਆ ਗਿਆ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ