JALANDHAR WEATHER

ਸੱਪ ਦੇ ਡੱਸਣ ਕਾਰਨ ਪ੍ਰਵਾਸੀ ਮਜ਼ਦੂਰ ਨੂੰ ਦਿਖਣਾ ਹੋਇਆ ਬੰਦ

ਕਪੂਰਥਲਾ, 18 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਮੁਰਾਦਪੁਰ ਵਿਖੇ ਇਕ ਪ੍ਰਵਾਸੀ ਖੇਤ ਮਜ਼ਦੂਰ ਨੂੰ ਨਹਾਉਣ ਸਮੇਂ ਸੱਪ ਨੇ ਡੱਸ ਲਿਆ, ਜਿਸ ਦੀ ਹਾਲਤ ਗੰਭੀਰ ਹੁੰਦਿਆਂ ਦੇਖ ਉਸ ਦੇ ਮਾਲਕ ਵਲੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ । ਜੇਰੇ ਇਲਾਜ ਨਰੇਸ਼ ਪੁੱਤਰ ਰਮੇਸ਼ ਵਾਸੀ ਪਿੰਡ ਮੁਰਾਦਪੁਰ ਨੇ ਦੱਸਿਆ ਕਿ ਉਹ ਜਦੋਂ ਨਹਾ ਰਿਹਾ ਸੀ ਤਾਂ ਉਸ ਦੇ ਪੈਰ 'ਤੇ ਇਕ ਸੱਪ ਨੇ ਡੱਸ ਲਿਆ । ਜਿਸ ਉਪਰੰਤ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ , ਜਿੱਥੇ ਉਸ ਨੇ ਕੁਝ ਸਮੇਂ ਬਾਅਦ ਡਿਊਟੀ ਡਾਕਟਰ ਨੂੰ ਦੱਸਿਆ ਕਿ ਉਸ ਨੂੰ ਹੁਣ ਦਿਖਣਾ ਵੀ ਬੰਦ ਹੋ ਗਿਆ ਹੈ । ਜਿਸ 'ਤੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਵਲੋਂ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ