JALANDHAR WEATHER

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਪੋਲਿੰਗ ਪਾਰਟੀਆਂ ਰਵਾਨਾ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 13 ਦਸੰਬਰ (ਕਪਿਲ ਕੰਧਾਰੀ) - 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਨ੍ਹਾਂਚੋਣਾਂ ਨੂੰ ਲੈ ਕੇ ਅੱਜ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੈੰਡਰੀ ਸਕੂਲ ਲੜਕੇ ਤੋ ਪੋਲਿੰਗ ਸਟੇਸ਼ਨਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸਡੀਐਮ ਹਰਬੰਸ ਸਿੰਘ ਤੇ ਸੁਪਰਡੈਂਟ ਕੇਵਲ ਕ੍ਰਿਸ਼ਨ ਨੇ ਕਿਹਾ ਕਿ ਹਲਕਾ ਗੁਰੂ ਹਰਸਹਾਏ ਅੰਦਰ ਬਣੇ ਬਲਾਕ ਸੰਮਤੀ ਦੇ 17 ਜ਼ੋਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 5 ਜ਼ੋਨਾਂ ਚ ਚੋਣਾਂ ਕਰਵਾਉਣ ਲਈ ਕੁੱਲ 139 ਬੂਥ ਤੇ 800 ਦੇ ਕਰੀਬ ਅਮਲਾ ਤਾਇਨਾਤ ਕੀਤਾ ਗਿਆ ਹੈ ਅਤੇ ਇਨ੍ਹਾਂ ਕਰਮਚਾਰੀਆਂ ਨੂੰ ਤਿੰਨ ਟ੍ਰੇਨਿੰਗਾਂ ਦੇਣ ਤੋਂ ਬਾਅਦ ਚੋਣ ਸਮਗਰੀ ਦੇ ਕੇ 139 ਪੋਲਿੰਗ ਪਾਰਟੀਆਂ ਨੂੰ ਵੱਖ ਵੱਖ ਬੂਥਾਂ 'ਤੇ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੋਲਿੰਗ ਕਰਮਚਾਰੀਆਂ ਨੂੰ ਨਿਰਪੱਖ ਡਰ ਭੈਅ ਤੋਂ ਰਹਿਤ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਆ ਨਿਭਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਆਵਾਜਾਈ ਸੁਰੱਖਿਆ ਅਤੇ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਏ ਗਏ ਹਨ ਤਾਂ ਜੋ ਚੋਣ ਪ੍ਰਕੀਆ ਬਿਨਾਂ ਕਿਸੇ ਰੁਕਾਵਟ ਦੇ ਸੰਪੰਨ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਦੇ ਨਤੀਜਿਆਂ ਵਾਸਤੇ ਕਾਊਂਟਿੰਗ ਹਾਲ ਲੜਕੀਆਂ ਦੇ ਸਕੂਲ ਵਿਖੇ ਸਥਾਪਿਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ