JALANDHAR WEATHER

ਬਿਜਲੀ ਸੋਧ ਬਿੱਲ 2025 ਸੰਸਦ ’ਚ ਪੇਸ਼ ਕਰਨ ਤੋਂ ਅਗਲੇ ਦਿਨ ਸੂਬੇ ਭਰ ’ਚ ਕਾਲਾ ਦਿਨ ਮਨਾਉਣਗੀਆਂ ਜਥੇਬੰਦੀਆਂ

ਚੰਡੀਗੜ੍ਹ, 13 ਦਸੰਬਰ - ਕਿਸਾਨ ਭਵਨ ਚੰਡੀਗੜ੍ਹ ਵਿਖੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 60 ਦੇ ਕਰੀਬ ਵੱਖ ਵੱਖ ਮਜ਼ਦੂਰ, ਮੁਲਾਜ਼ਮ, ਠੇਕਾ ਕਰਮੀਂ, ਵਿਦਿਆਰਥੀ ਅਤੇ ਔਰਤਾਂ ਦੀਆਂ ਜਥੇਬੰਦੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ। ਜਥੇਬੰਦੀਆਂ ਨੇ ਇਸ ’ਚ ਸ਼ਮੂਲੀਅਤ ਕਰਕੇ ਬਿਜਲੀ ਬਿੱਲ 2025 ਤੇ ਬੀਜ ਬਿੱਲ 2025 ਨੂੰ ਵਾਪਸ ਲੈਣ, ਜਨਤਕ ਖੇਤਰ ਦੇ ਨਿੱਜੀਕਰਨ ਅਤੇ ਸਰਕਾਰੀ ਤੇ ਜਨਤਕ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਵਿਰੁੱਧ ਅਤੇ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਇਕ ਵੱਡੀ ਜਨਤਕ ਲਾਮਬੰਦੀ ਕਰਦੇ ਹੋਏ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ । ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਸੰਸਦ ’ਚ ਪੇਸ਼ ਕਰਨ ਤੋਂ ਅਗਲੇ ਦਿਨ ਸੂਬੇ ਭਰ ’ਚ ਕਾਲਾ ਦਿਨ ਮਨਾਇਆ ਜਾਵੇਗਾ। ਉਸ ਦਿਨ ਸੂਬੇ ਭਰ ’ਚ 12 ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕਰਨ ਦੇ ਨਾਲ-ਨਾਲ ਟੋਲ ਪਲਾਜੇ ਫ਼ਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਬਿਜਲੀ ਮੁਲਾਜ਼ਮ ਤੇ ਅਧਿਆਪਕ ਜਥੇਬੰਦੀਆਂ ਸਮੇਤ ਕਈ ਮੁਲਾਜ਼ਮ ਜਥੇਬੰਦੀਆਂ ਕਾਲੇ ਬਿੱਲੇ ਤੇ ਕਾਲੇ ਕੱਪੜੇ ਪਾ ਕੇ ਗੇਟ ਰੈਲੀਆਂ ਕਰਨਗੀਆਂ। ਇਨ੍ਹਾਂ ਪ੍ਰੋਗਰਾਮਾਂ ਦੀ ਸਫਲਤਾ ਲਈ 15 ਦਸੰਬਰ ਨੂੰ ਜ਼ਿਲਿਆਂ ਵਿਚ ਸਾਂਝੀਆਂ ਮੀਟਿੰਗਾਂ ਕਰਨ ਦਾ ਵੀ ਫ਼ੈਸਲਾ ਕੀਤਾ। ਅੱਜ ਦੀ ਇਹ ਇਕੱਤਰਤਾ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ ਆਦਿ ਦੇ ਨਾਲ ਨਾਲ ਔਰਤ ਜਥੇਬੰਦੀਆਂ ਵੀ ਪੁੱਜੀਆਂ ਹੋਈਆਂ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ