JALANDHAR WEATHER

ਕਿਸਾਨ ਜਥੇਬੰਦੀਆਂ ਨੇ 12 ਫਰਵਰੀ ਦੀ ਮੁਕੰਮਲ ਹੜਤਾਲ ਦੀਆਂ ਕੀਤੀਆਂ ਤਿਆਰੀਆਂ

ਸ੍ਰੀ ਮੁਕਤਸਰ ਸਾਹਿਬ, 8 ਫਰਵਰੀ (ਰਣਜੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀਆਂ ਤਿਆਰੀਆਂ ਕੀਤੀਆਂ। ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਨੁਮਾਇੰਦੇ ਸ਼ਾਮਿਲ ਹੋਏ। ਜਿਸ ਵਿੱਚ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਨੀਤੀਆਂ ਦਾ ਵਿਰੋਧ ਕੀਤਾ ਗਿਆ। ਇਸ ਤੋਂ ਇਲਾਵਾ ਬਿਜਲੀ ਬਿੱਲ 2025, ਬੀਜ ਬਿੱਲ 2025 ਦਾ ਵਿਰੋਧ ਕਰਦਿਆਂ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਚਾਰ ਲੇਬਰ ਕੋਡ ਰੱਦ ਕਰਕੇ ਮਜ਼ਦੂਰ ਪੱਖੀ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਗਈ। ਕੇਂਦਰ ਸਰਕਾਰ ਦੀ ਜੀ ਰਾਮ ਜੀ ਸਕੀਮ ਰੱਦ ਕਰਕੇ ਮਗਨਰੇਗਾ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ 12 ਫਰਵਰੀ ਨੂੰ ਮੁਕੰਮਲ ਹੜਤਾਲ ਕਰਕੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 11 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਤਾਰ ਧਰਨਾ ਦੇ ਕੇ ਸਟੇਜ ਦੀ ਕਾਰਵਾਈ ਚਲਾਈ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ