ਪ੍ਰਤਾਪ ਸਿੰਘ ਬਾਜਵਾ ਨੂੰ ਐੱਸ. ਸੀ. ਕਮਿਸ਼ਨ ਨੇ ਕੀਤਾ ਤਲਬ
ਚੰਡੀਗੜ੍ਹ, 9 ਫ਼ਰਵਰੀ -ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਬੈਂਡ ਵਾਜੇ ਵਾਲੀ ਟਿੱਪਣੀ ਦੇ ਮਾਮਲੇ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕਰ ਲਿਆ ਹੈ। ਕਮਿਸ਼ਨ ਨੇ ਅੱਜ ਨੋਟਿਸ ਭੇਜ ਕੇ ਪ੍ਰਤਾਪ ਸਿੰਘ ਬਾਜਵਾ ਨੂੰ ਕਮਿਸ਼ਨ ਅੱਗੇ 11 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਪੇਸ਼ ਹੋਣ ਲਈ ਕਿਹਾ ਹੈ। ਇਸੇ ਦੌਰਾਨ ਕਮਿਸ਼ਨ ਨੇ ਐੱਸ.ਐੱਸ.ਪੀ ਅੰਮ੍ਰਿਤਸਰ ਤੋਂ ਵੀ ਇਸ ਬਾਰੇ ਕਾਨੂੰਨੀ ਰਿਪੋਰਟ ਮੰਗ ਲਈ ਗਈ ਹੈ।
ਚੇਤੇ ਰਹੇ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਕ ਸਿਆਸੀ ਰੈਲੀ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਹਵਾਲੇ ਨਾਲ ਇਕ ਟਿੱਪਣੀ ਕੀਤੀ ਸੀ ਜਿਸ ਨੂੰ ‘ਆਪ’ ਨੇ ਦਲਿਤ ਵਰਗ ’ਤੇ ਹਮਲਾ ਦੱਸਿਆ।
;
;
;
;
;
;
;