ਬਿਕਰਮ ਸਿੰਘ ਮਜੀਠੀਆ ਦਾ ਅੰਮ੍ਰਿਤਸਰ ਪੁੱਜਣ 'ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ
ਅੰਮ੍ਰਿਤਸਰ, 9 ਫਰਵਰੀ (ਜਸਵੰਤ ਸਿੰਘ ਜੱਸ, ਸੁਰਿੰਦਰ ਪਾਲ ਸਿੰਘ ਵਰਪਾਲ)- ਅੱਜ ਦੇਰ ਸ਼ਾਮ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਜ਼ਮਾਨਤ 'ਤੇ ਬਾਹਰ ਆਉਣ ਉਪਰੰਤ ਪਹਿਲੀ ਵਾਰ ਗੁਰੂ ਨਗਰੀ ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ ਵਿਖੇ ਪੁੱਜਣ 'ਤੇ ਮਾਝੇ ਦੇ ਸੀਨੀਅਰ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ, ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲੇ ਝੰਡੇ ਹਵਾ ਵਿਚ ਲਹਿਰਾ ਕੇ ਅਤੇ ਆਤਿਸ਼ਬਾਜ਼ੀ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਅਕਾਲੀ ਵਰਕਰਾਂ ਵਲੋਂ ਸਰਦਾਰ ਮਜੀਠੀਆ ਨੂੰ ਫੁੱਲਾਂ ਦੇ ਹਾਰ ਪਾ ਕੇ, ਸਿਰੋਪਾਓ ਭੇਟ ਕਰਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਨਮਾਨ ਦਿੱਤਾ ਗਿਆ ਤੇ ਬਿਕਰਮ ਸਿੰਘ ਮਜੀਠੀਆ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ।
;
;
;
;
;
;
;