ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ, 9 ਫਰਵਰੀ (ਜਸਵੰਤ ਸਿੰਘ ਜੱਸ)- ਇਸੇ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸੁਪਰੀਮ ਕੋਰਟ ਤੋਂ ਪਿਛਲੇ ਦਿਨੀਂ ਜ਼ਮਾਨਤ ਮਿਲਣ ਉਪਰੰਤ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਵਿਧਾਇਕਾ ਗਨੀਵ ਕੌਰ ਮਜੀਠੀਆ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
;
;
;
;
;
;
;