JALANDHAR WEATHER

ਸ਼੍ਰੋਮਣੀ ਕਮੇਟੀ ਨੇ ਆਂਧਰਾ ਪ੍ਰਦੇਸ਼ ਦੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ : ਭਾਈ ਮਹਿਤਾ, ਭਿੱਟੇਵੱਡ ,ਕਾਹਲਵਾਂ

ਅੰਮ੍ਰਿਤਸਰ, 13 ਫਰਵਰੀ (ਜਸਵੰਤ ਸਿੰਘ ਜੱਸ)--ਸ਼੍ਰੋਮਣੀ ਕਮੇਟੀ ਵਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੇ ਵਿਜੇਵਾੜਾ ਅੰਦਰ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ ਦੀਆਂ ਫੀਸਾਂ ਲਈ 43 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਫੀਸਾਂ ਭਰਨ ਦਾ ਫ਼ੈਸਲਾ ਕੀਤਾ ਹੋਇਆ ਹੈ।

ਇਸੇ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਵਿਦਿਅਕ ਸਾਲ 2024-25 ਤੇ 2025-26 ਦੀਆਂ ਫੀਸਾਂ ਭੇਜੀਆਂ ਗਈਆਂ ਹਨ। ਇਸ ਸੰਬੰਧੀ ਭਾਈ ਮਹਿਤਾ ਨੇ ਕਿਹਾ ਕਿ ਵੱਖ ਵੱਖ ਸੂਬਿਆਂ ਅੰਦਰ ਵੱਸਦੇ ਸਿਕਲੀਗਰ ਸਿੱਖ ਸਮਾਜ ਦੇ ਬੱਚਿਆਂ ਦੀ ਪੜ੍ਹਾਈ ਲਈ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਉਨ੍ਹਾਂ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੇ ਬੱਚੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੜ੍ਹ ਕੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ, ਜੋ ਆਪਣੇ ਪਰਿਵਾਰ ਦਾ ਸਹਾਰਾ ਬਨਣਗੇ। ਬਲਵਿੰਦਰ ਸਿੰਘ ਦੱਸਿਆ ਕਿ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ