ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰੇ ਦੇ ਦਿਹਾਂਤ 'ਤੇ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ
ਫਾਜ਼ਿਲਕਾ,13 ਫ਼ਰਵਰੀ (ਪ੍ਰਦੀਪ ਕੁਮਾਰ) – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰੇ ਅਤੇ ਪੀ.ਐਚ.ਡੀ. ਚੈਂਬਰ ਆਫ ਕਾਮਰਸ ਪੰਜਾਬ ਦੇ ਚੇਅਰਮੈਨ ਕਰਨ ਗਿਲਹੋਤਰਾ ਦੇ ਪਿਤਾ ਉਦਯੋਗਪਤੀ ਸੰਦੀਪ ਗਿਲਹੋਤਰਾ ਦਾ ਅੱਜ ਦਿਹਾਂਤ ਹੋ ਗਿਆ। ਸੰਦੀਪ ਗਿਲਹੋਤਰਾ ਉਦਯੋਗ ਜਗਤ ਦਾ ਇਕ ਪ੍ਰਸਿੱਧ ਅਤੇ ਮਾਣਯੋਗ ਚਿਹਰਾ ਸਨ। ਰਾਜਨੀਤਿਕ ਗਲਿਆਰਿਆਂ ਤੋਂ ਲੈ ਕੇ ਕਾਰੋਬਾਰੀ ਵਰਗ ਤੱਕ ਉਨ੍ਹਾਂ ਦੀ ਵੱਖਰੀ ਪਹਿਚਾਣ ਅਤੇ ਇੱਜ਼ਤਦਾਰ ਮੁਕਾਮ ਸੀ।
ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਚੇਅਰਮੈਨ ਨੀਲ ਗਰਗ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾ ਸ਼ਾਮਿਲ ਹੋਏ। ਸਭ ਨੇ ਉਦਯੋਗਪਤੀ ਸੰਦੀਪ ਗਿਲਹੋਤਰਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਗਦੀਪ ਕੰਬੋਜ ਗੋਲਡੀ, ਅਮਨਦੀਪ ਗੋਲਡੀ ਮੁਸਾਫ਼ਿਰ, ਹੀਰਾ ਸੋਢੀ, ਮਹਿੰਦਰ ਕੁਮਾਰ ਰਿਣਵਾ ਸਮੇਤ ਹੋਰਨਾਂ ਨੇ ਸ਼ਰਧਾਂਜਲੀ ਭੇਟ ਕੀਤੀ।
;
;
;
;
;
;
;
;