JALANDHAR WEATHER

ਫ਼ਾਜ਼ਿਲਕਾ ਵਿਚ ਮਹਾਂਸ਼ਿਵਰਾਤਰੀ ਮੌਕੇ ਸਖ਼ਤ ਸੁਰੱਖਿਆ ਇੰਤਜ਼ਾਮ, ਐੱਸਐੱਸਪੀ ਗੁਰਮੀਤ ਸਿੰਘ ਵਲੋਂ ਮੰਦਰਾਂ ਦਾ ਦੌਰਾ

ਫ਼ਾਜ਼ਿਲਕਾ, 15 ਫ਼ਰਵਰੀ (ਪ੍ਰਦੀਪ ਕੁਮਾਰ) – ਪੰਜਾਬ ਪੁਲਿਸ ਦੀ ਗੈਂਗਸਟਰਾਂ ਅਤੇ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਮਹਾਂਸ਼ਿਵਰਾਤਰੀ ਦੇ ਪਵਿੱਤਰ ਮੌਕੇ ‘ਤੇ ਫ਼ਾਜ਼ਿਲਕਾ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਾਹਨਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ‘ਤੇ ਨਿਗਰਾਨੀ ਰੱਖੀ ਗਈ। ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਖੁਦ ਮੰਦਰਾਂ ਵਿਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਫ਼ਾਜ਼ਿਲਕਾ ਦੇ ਪ੍ਰਸਿੱਧ ਰਾਮ ਮੰਦਿਰ ਵਿਚ ਮੱਥਾ ਟੇਕ ਕੇ ਭਗਤਾਂ ਨੂੰ ਮਹਾਂਸ਼ਿਵਰਾਤਰੀ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਦਰਾਂ ਵਿਚ ਆਉਣ ਵਾਲੇ ਸ਼ਿਵ ਭਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ ਅਤੇ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਮੁਸਤੈਦ ਰਹਿਣ।
ਐੱਸਐੱਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚੱਲ ਰਹੀ ਕਾਰਵਾਈ ਨੂੰ ਲਗਾਤਾਰ ਸਫ਼ਲਤਾ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਮਹਾਂਸ਼ਿਵਰਾਤਰੀ ਦੇ ਮੌਕੇ ‘ਤੇ ਕਰੀਬ 300 ਪੁਲਿਸ ਮੁਲਾਜ਼ਮਾਂ ਨੂੰ ਸ਼ਹਿਰ ਅਤੇ ਪਿੰਡਾਂ ਦੇ ਵੱਖ-ਵੱਖ ਮੰਦਰਾਂ ਵਿਚ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਤ ਦੇ ਸਮੇਂ ਵਿਸ਼ੇਸ਼ ਪੈਟਰੋਲਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਜੁਰਮ ਅਤੇ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ। ਫ਼ਾਜ਼ਿਲਕਾ ਪੁਲਿਸ ਵਲੋਂ ਕੀਤੇ ਗਏ ਇਨ੍ਹਾਂ ਪ੍ਰਬੰਧਾਂ ਨਾਲ ਸ਼ਹਿਰ ਵਿਚ ਮਹਾਂਸ਼ਿਵਰਾਤਰੀ ਦਾ ਤਿਉਹਾਰ ਸ਼ਾਂਤੀਪੂਰਨ ਢੰਗ ਨਾਲ ਮਨਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ