ਦਿੱਲੀ ਅਤੇ ਕਰਨਾਟਕ ਸਣੇ 22 ਸੂਬਿਆਂ ਵਿਚ ਐਸ. ਆਈ. ਆਰ. ਦਾ ਐਲਾਨ
ਨਵੀਂ ਦਿੱਲੀ , 19 ਫਰਵਰੀ - ਚੋਣ ਕਮਿਸ਼ਨ ਨੇ ਦੇਸ਼ ਭਰ ਦੇ 22 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ. ਆਰ. ) ਕਰਵਾਉਣ ਦਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਦੇ ਸਕੱਤਰ ਪਵਨ ਦੀਵਾਨ ਨੇ ਇਨ੍ਹਾਂ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਇਸ ਪ੍ਰਕਿਰਿਆ ਦੀਆਂ ਤਿਆਰੀਆਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਫ਼ੈਸਲੇ ਤਹਿਤ ਦਿੱਲੀ ਅਤੇ ਕਰਨਾਟਕ ਸਮੇਤ ਹੋਰਨਾਂ ਰਾਜਾਂ ਵਿਚ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਕੰਮ ਅਪ੍ਰੈਲ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ ਇਹ ਕਾਰਵਾਈ ਪਿਛਲੇ ਸਾਲ ਜੂਨ ਵਿਚ ਜਾਰੀ ਕੀਤੇ ਗਏ ਹੁਕਮਾਂ ਦੀ ਲੜੀ ਵਜੋਂ ਕੀਤੀ ਜਾ ਰਹੀ ਹੈ ਤਾਂ ਕਿ ਪੂਰੇ ਦੇਸ਼ ਦੀ ਵੋਟਰ ਸੂਚੀ ਨੂੰ ਦਰੁਸਤ ਕੀਤਾ ਜਾ ਸਕੇ।
ਐਸ. ਆਈ. ਆਰ. ਤਹਿਤ ਬਲਾਕ ਲੈਵਲ ਅਫ਼ਸਰ ਅਤੇ ਬੂਥ ਲੈਵਲ ਏਜੰਟ ਘਰ-ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਕਰਨਗੇ। ਇਸ ਦੌਰਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੇ ਨਾਂਅ ਨਵੀਂ ਸੂਚੀ ਵਿਚ ਸ਼ਾਮਿਲ ਕੀਤੇ ਜਾਣਗੇ, ਜਦੋਂ ਕਿ ਮਰ ਚੁੱਕੇ ਵਿਅਕਤੀਆਂ ਜਾਂ ਦੂਜੀ ਥਾਂ ਸ਼ਿਫਟ ਹੋ ਚੁੱਕੇ ਲੋਕਾਂ ਦੇ ਨਾਂਅ ਸੂਚੀ ਵਿਚੋਂ ਹਟਾ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜਿਨ੍ਹਾਂ ਵੋਟਰਾਂ ਦੇ ਨਾਂਅ ਜਾਂ ਪਤੇ ਵਿਚ ਕੋਈ ਗ਼ਲਤੀ ਹੈ, ਉਸ ਨੂੰ ਵੀ ਮੌਕੇ 'ਤੇ ਹੀ ਠੀਕ ਕੀਤਾ ਜਾਵੇਗਾ।
;
;
;
;
;
;
;