2 ਸੀ.ਆਰ.ਪੀ.ਐਫ. ਜਵਾਨਾਂ ਨੇ ਸਰਵਿਸ ਰਾਈਫਲਾਂ ਨਾਲ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਸ਼੍ਰੀਨਗਰ, 27 ਫਰਵਰੀ (ਪੀ.ਟੀ.ਆਈ.) -ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਅਤੇ ਸ਼ੋਪੀਆਂ ਜ਼ਿਲ੍ਹਿਆਂ ਵਿਚ ਦੋ ਸੀ.ਆਰ.ਪੀ.ਐਫ. ਜਵਾਨਾਂ ਨੇ ਕਥਿਤ ਤੌਰ 'ਤੇ ਆਪਣੀਆਂ ਸਰਵਿਸ ਰਾਈਫਲਾਂ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਸ੍ਰੀਨਗਰ ਸ਼ਹਿਰ ਦੇ ਪਰੀਮਪੋਰਾ ਪੁਲਿਸ ਸਟੇਸ਼ਨ ਅੰਦਰ ਸਥਿਤ ਇਕ ਕੰਪਨੀ ਵਿਚ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਜਵਾਨ ਹਰੀ ਓਮ ਨੇ ਕਥਿਤ ਤੌਰ 'ਤੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ ਅਤੇ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਇਕ ਹੋਰ ਘਟਨਾ ਵਿਚ, ਸੀਆਰਪੀਐਫ ਜਵਾਨ ਮਨੀਸ਼ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ, ਜਿਸਦੀ ਅਤੇ ਸ਼ੋਪੀਆਂ ਜ਼ਿਲ੍ਹੇ ਦੇ ਬਾਟਾਪੋਰਾ ਖੇਤਰ ਵਿਚ ਇਕ ਕੈਂਪ ਵਿਚ ਮੌਤ ਹੋ ਗਈ।
ਅਧਿਕਾਰੀਆਂ ਨੇ ਅੱਗੇ ਕਿਹਾ ਕਿ ਦੋਵਾਂ ਜਵਾਨਾਂ ਨੇ ਇਹ ਸਖ਼ਤ ਕਦਮ ਕਿਉਂ ਚੁੱਕਿਆ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
;
;
;
;
;
;
;
;