JALANDHAR WEATHER

ਸਾਂਝਾ ਅਧਿਆਪਕ ਮੋਰਚਾ ਵਲੋਂ ਸੁਲਤਾਨਪੁਰ ਲੋਧੀ ਵਿਚ ਮੰਗਾਂ ਨੂੰ ਲੈ ਕੇ ਰੋਸ ਮਾਰਚ

ਸੁਲਤਾਨਪੁਰ ਲੋਧੀ,  2 ਮਾਰਚ (ਪ,ਪ, ਰਾਹੀਂ )- ਸਾਂਝਾ ਅਧਿਆਪਕ ਮੋਰਚੇ ਵਲੋਂ ਜਬਰੀ ਥੋਪੇ ਜਾ ਰਹੇ ਟੈਟ ਦੇ ਟੈਸਟ,16 ਫ਼ੀਸਦੀ ਡੀ. ਏ. ਨਾ ਦੇਣ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਦੇ ਵਿਰੋਧ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਮਾਰਚ ਕਰਦਿਆਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਇਸ ਤੋਂ ਪਹਿਲਾਂ ਬਲਾਕ ਸਿੱਖਿਆ ਦਫ਼ਤਰ ਮੂਹਰੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਡੈਮੋਕ੍ਰੇਟਿਕ ਟੀਚਰ ਫਰੰਟ ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਸੀਨੀਅਰ ਆਗੂ ਜੈਮਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਐਨ ਸੀ ਟੀ ਈ ਦੇ ਨੋਟੀਫਿਕੇਸ਼ਨ ਦੀ ਅਣਦੇਖੀ ਕਰਦਿਆਂ 01.09.2025 ਦੇ ਫੈਸਲੇ ਕਾਰਨ ਸਭ ਅਧਿਆਪਕਾਂ 'ਤੇ ਬੇਲੋੜੀ ਟੈੱਟ ਦੀ ਸ਼ਰਤ ਥੋਪ ਦਿੱਤੀ ਗਈ ਹੈ, ਜੋ ਕਿ ਗੈਰ-ਸੰਵਿਧਾਨਿਕ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮੰਤਰੀ, ਮੁੱਖ ਮੰਤਰੀ ਜਾਂ ਪੰਜਾਬ ਸਰਕਾਰ ਵਲੋਂ ਇਸ ਗੈਰ-ਸੰਵਿਧਾਨਿਕ ਫੈਸਲੇ ਵਿਰੁੱਧ ਨਾ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਈ ਗਈ ਹੈ ਅਤੇ ਨਾ ਹੀ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ ਹੈ। ਸਗੋਂ ਕੁਝ ਕੈਟਾਗਰੀਆਂ ਨੂੰ 2017 ਦੇ ਇਕ ਪੱਤਰ ਅਨੁਸਾਰ ਪਦਉਨਤੀਆਂ ਸਮੇਂ ਟੈੱਟ ਤੋਂ ਛੋਟ ਦਿੱਤੀ ਗਈ ਸੀ, ਉਹ ਪੱਤਰ ਵੀ ਸੁਪਰੀਮ ਕੋਰਟ ਦੇ ਫੈਸਲੇ ਉਪਰੰਤ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵਾਪਸ ਲੈ ਲਿਆ ਗਿਆ ਹੈ ਅਤੇ ਅਧਿਆਪਕਾਂ ਦੀਆਂ ਪਦਉਨਤੀਆਂ ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਮੌਕੇ ਇਕੱਤਰ ਹੋਏ ਅਧਿਆਪਕਾਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕਰਦਿਆਂ ਐਸ. ਡੀ. ਐਮ. ਦਫਤਰ ਦਾ ਘਿਰਾਓ ਕੀਤਾ।

ਇਸ ਮੌਕੇ ਤਹਿਸੀਲਦਾਰ ਪਰਮਿੰਦਰ ਸਿੰਘ ਨੇ ਅਧਿਆਪਕ ਜਥੇਬੰਦੀਆਂ ਕੋਲੋਂ ਮੰਗ ਪੱਤਰ ਲਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਹ ਮੰਗ ਪੱਤਰ ਤਰੁੰਤ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤਾ ਜਾਵੇਗਾ।ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ 8 ਮਾਰਚ ਨੂੰ ਉਪਰੋਕਤ ਮੰਗਾਂ ਨੂੰ ਲੈਕੇ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਸੁਖਦੇਵ ਸਿੰਘ ਬੂਲਪੁਰ, ਪ੍ਰਦੀਪ ਸਿੰਘ ਘੁਮਾਣ, ਅਸ਼ਵਨੀ ਕੁਮਾਰ, ਗੁਰਦੇਵ ਸਿੰਘ ਡੱਲਾ, ਜਗਦੇਵ ਸਿੰਘ ਕਾਹਲੋਂ, ਦਿਲਬਾਗ ਸਿੰਘ ਖਿੰਡਾ, ਅਮ੍ਰਿੰਤ ਸਿੰਘ, ਨਵਨੀਤ ਜੰਮੂ, ਹਰਵਿੰਦਰ ਕੌਰ, ਪਰਮਜੀਤ ਕੌਰ, ਪਰਮਿੰਦਰ ਕੌਰ, ਮੰਨੂੰ ਗੁਜ਼ਰਾਲ, ਪ੍ਰਦੀਪ ਕੌਰ, ਹਰਵਿੰਦਰ ਕੌਰ, ਸਰਬਜੀਤ ਕੌਰ ਟਿੱਬਾ, ਮਨਜੀਤ ਕੌਰ ਕਾਲਰੂ, ਹਰਵਿੰਦਰ ਸਿੰਘ ਵਿਰਦੀ, ਜਗਜੀਤ ਸਿੰਘ, ਕੰਵਲਪ੍ਰੀਤ ਸਿੰਘ, ਸੁਖਨਿੰਦਰ ਸਿੰਘ, ਅਮਨਦੀਪ ਸਿੰਘ ਜੱਬੋਵਾਲ, ਸ਼ਿੰਦਰ ਸਿੰਘ,ਰਾਜ ਕੁਮਾਰ, ਸੰਦੀਪ ਸਿੰਘ ਟਿੱਬਾ, ਸੁਖਪਾਲ ਸਿੰਘ, ਸਰਬਜੀਤ ਸਿੰਘ ਅਮਰਕੋਟ, ਰੁਪਿੰਦਰ ਸਿੰਘ, ਅਜੇ ਗੁਪਤਾ, ਅਜੇ ਗਿੱਲ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ