ਪੰਜਾਬ ਸਰਕਾਰ ਖਾੜੀ ਦੇਸ਼ਾਂ ’ਚ ਫਸੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਖੜ੍ਹੀ -ਧਾਲੀਵਾਲ
ਅਜਨਾਲਾ, 3 ਮਾਰਚ ( ਗੁਰਪ੍ਰੀਤ ਸਿੰਘ ਢਿੱਲੋਂ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪੰਜਾਬ ਸਰਕਾਰ ਨੇ ਮੱਧ ਪੂਰਬ ਦੇ ਕੁਝ ਹਿੱਸਿਆਂ ਵਿਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 `ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰਬਰ +91 94787 79112 `ਤੇ ਮੈਸੇਜ ਭੇਜ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਖਾੜੀ ਮੁਲਕਾਂ ’ਚ ਪੰਜਾਬੀਆਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੱਧ ਪੂਰਬ ’ਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ’ਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾਬੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਖਾੜੀ ਦੇਸ਼ਾਂ ’ਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ’ਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਮੱਧ ਪੂਰਬ ’ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਤਰੁੰਤ ਦਖਲ ਦੇਣ ਦੀ ਵੀ ਅਪੀਲ ਕੀਤੀ।
;
;
;
;
;
;
;