JALANDHAR WEATHER

ਸਰਹੱਦੀ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ 103 ਥਾਵਾਂ ’ਤੇ ਲਗਾਏ ਸੀ.ਸੀ.ਟੀ.ਵੀ. ਕੈਮਰੇ-ਏ.ਡੀ.ਜੀ.ਪੀ

ਅਜਨਾਲਾ, 3 ਮਾਰਚ ( ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਚੁਸਤ ਦਰੁਸਤ ਕਰਨ ਅਤੇ ਸਰਹੱਦੀ ਖੇਤਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਏ.ਡੀ.ਜੀ.ਪੀ. ਅਮਰਦੀਪ ਸਿੰਘ ਰਾਏ ਵਲੋਂ ਦੇਰ ਰਾਤ ਥਾਣਾ ਅਜਨਾਲਾ ਤੋਂ ਇਲਾਵਾ ਸਰਹੱਦੀ ਖੇਤਰ ’ਚ ਲਗਾਏ ਵੱਖ-ਵੱਖ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡਿਊਟੀ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦਾ ਮਨੋਬਲ ਵਧਾਇਆ ਗਿਆ।

ਇਸ ਦੌਰਾਨ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਮੌਜੂਦ ਅਧਿਕਾਰੀਆਂ ਅਤੇ ਸਟਾਫ ਨਾਲ ਗੱਲਬਾਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਏ.ਡੀ.ਜੀ.ਪੀ. ਅਮਰਦੀਪ ਸਿੰਘ ਰਾਏ ਨੇ ਦੱਸਿਆ ਕਿ ਸਰਹੱਦੀ ਖੇਤਰ ਅੰਦਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਖੇਤਰ ’ਚ ਵੱਖ-ਵੱਖ ਥਾਵਾਂ ’ਤੇ 103 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਬੀ.ਐਸ.ਐਫ. ਦੇ ਸਹਿਯੋਗ ਨਾਲ ਸੈਕਿੰਡ ਲਾਈਨ ਆਫ ਡਿਫੈਂਸ ਤੇ 7 ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਪਿਛਲੇ ਦਿਨੀ ਗੁਰਦਾਸਪੁਰ ਵਿਖੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਸੀ ਜਿਸ ਵਿੱਚ ਪੰਜਾਬ ਪੁਲਿਸ ਦੇ ਦੋ ਹੋਣਹਾਰ ਕਰਮਚਾਰੀ ਸ਼ਹੀਦ ਹੋ ਗਏ ਸਨ, ਅੱਗੇ ਤੋਂ ਕੋਈ ਅਜਿਹੀ ਘਟਨਾ ਨਾ ਵਾਪਰੇ ਇਸ ਲਈ ਵੀ ਸਰਹੱਦੀ ਖੇਤਰ ਅੰਦਰ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਸੁਹੇਲ ਮੀਰ ਕਾਸਿਮ, ਐਸ.ਪੀ. ਹੈਡਕੁਆਰਟਰ ਤੇਜਬੀਰ ਸਿੰਘ, ਐਸ.ਪੀ. ਗੁਰਜੀਤਪਾਲ ਸਿੰਘ, ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ, ਐਸ.ਐਚ.ਓ. ਅਜਨਾਲਾ ਸਬ ਇੰਸਪੈਕਟਰ ਹਰਜੀਤ ਸਿੰਘ ਅਤੇ ਐਸ.ਐਚ.ਓ. ਝੰਡੇਰ ਸਬ ਇੰਸਪੈਕਟਰ ਸਤਨਾਮ ਸਿੰਘ, ਸਰਪੰਚ ਜਸਜੀਤ ਸਿੰਘ ਬੱਬੂ ਸਮੇਤ ਵੱਡੀ ਗੱਡੀ ਪੁਲਿਸ ਕਰਮਚਾਰੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ