ਭੇਦਭਰੀ ਹਾਲਤ ’ਚ ਨੌਜਵਾਨ ਦੀ ਮੌਤ
ਕਪੂਰਥਲਾ, 5 ਮਾਰਚ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਅਰਫਵਾਲਾ ਵਿਖੇ ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਵਿਜੇ ਨੇ ਦੱਸਿਆ ਕਿ ਇਕ ਨੌਜਵਾਨ, ਜਿਸ ਦਾ ਨਾਂਅ ਰਿੰਕੂ ਪੁੱਤਰ ਧਰਮਪਾਲ ਵਾਸੀ ਮੁਹੱਲਾ ਅਰਫਵਾਲਾ ਹੈ, ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ।
ਇਸ ਸੰਬੰਧੀ ਡਾਕਟਰ ਵਲੋਂ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ। ਮੌਕੇ 'ਤੇ ਪਹੁੰਚੇ ਏ.ਐਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਪੋਸਟਮਾਰਟਮ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।