ਮੁੱਖ ਮੰਤਰੀ ਪੰਜਾਬ ਵਲੋਂ ਨਵੀਂ ਉਦਯੋਗਿਕ ਨੀਤੀ ਦੀ ਸ਼ੁਰੂਆਤ
ਲੁਧਿਆਣਾ, 7 ਮਾਰਚ -ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਚ ਪੰਜਾਬ ਉਦਯੋਗਿਕ ਨੀਤੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਉੱਥੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਰਾਜ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਨੀਤੀ ਦੇਸ਼ ਵਿਚ ਕਿਤੇ ਵੀ ਨਹੀਂ ਹੈ। ਇਹ ਨੀਤੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੇਸ਼ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੂੰ ਉਦਯੋਗ ਨਾਲ ਡੂੰਘਾ ਪਿਆਰ ਹੈ। ਕੈਬਨਿਟ ਨੇ ਇਸ ਨੂੰ 10 ਮਿੰਟਾਂ ਵਿਚ ਪਾਸ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਆਪਣੀ ਰਾਏ ਦੇਣ ਲਈ 24 ਕਮੇਟੀਆਂ ਬਣਾਈਆਂ ਗਈਆਂ ਸਨ। ਨੀਤੀ ਬਣਾਉਣ ਵਿਚ ਵਿਭਾਗ ਦੇ ਅਧਿਕਾਰੀਆਂ, ਪੰਜਾਬ ਵਿਕਾਸ ਕਮਿਸ਼ਨ ਅਤੇ ਏ.ਆਈ. ਦੀ ਵਰਤੋਂ ਕੀਤੀ ਗਈ ਸੀ। ਪ੍ਰਾਪਤ ਫੀਡਬੈਕ ਵਿਚੋਂ 77% 'ਤੇ ਵਿਚਾਰ ਕੀਤਾ ਗਿਆ। ਇਕ ਪ੍ਰਤੀਸ਼ਤ ਕੇਂਦਰ ਸਰਕਾਰ ਨਾਲ ਸੰਬੰਧਿਤ ਸੀ, 22% ਬਾਕੀ ਰਹਿ ਗਿਆ। ਇਨ੍ਹਾਂ 'ਤੇ ਵੀ ਚਰਚਾ ਕੀਤੀ ਗਈ।
;
;
;
;
;
;