JALANDHAR WEATHER

ਵਿਜੀਲੈਂਸ ਵਲੋਂ ਇਕ ਲੱਖ ਦੀ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਗ੍ਰਿਫਤਾਰ

ਬਠਿੰਡਾ, 7 ਮਾਰਚ (ਸੱਤਪਾਲ ਸਿੰਘ ਸਿਵੀਆਂ)-ਵਿਜੀਲੈਂਸ ਬਿਊਰੋ ਬਠਿੰਡਾ ਨੇ ਡਰੱਗ ਵਿਭਾਗ ਪੰਜਾਬ ਦੇ ਇੰਸਪੈਕਟਰ ਰਮਨਦੀਪ ਗੁਪਤਾ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਬਠਿੰਡਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਥਾਨਕ ਗਰੋਥ ਸੈਂਟਰ ਵਿਚ ਸਥਿਤ ਦਵਾਈਆਂ ਬਣਾਉਣ ਵਾਲੀ ਫੈਕਟਰੀ ਦੇ ਪ੍ਰਬੰਧਕ ਰੋਮੀ ਬਾਂਸਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਡਰੱਗ ਇੰਸਪੈਕਟਰ ਉਸ ਨੂੰ ਬਲੈਕਮੇਲ ਕਰ ਰਿਹਾ ਹੈ ਤੇ ਦੋ ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ 'ਤੇ ਅੱਜ ਉਕਤ ਡਰੱਗ ਇੰਸਪੈਕਟਰ ਨੂੰ ਰੰਗੇ ਹੱਥੀਂ ਫੜਨ ਲਈ ਵਿਜੀਲੈਂਸ ਟੀਮ ਵਲੋਂ ਜਾਲ ਵਿਛਾਇਆ ਗਿਆ ਤੇ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫਤਾਰ ਕਰ ਲਿਆ ਗਿਆ, ਜਿਸ ਦੇ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ। ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਡਰੱਗ ਵਿਭਾਗ ਨੇ ਪਿਛਲੇ ਜਨਵਰੀ ਮਹੀਨੇ ਵਿਚ ਸ਼ਿਕਾਇਤਕਰਤਾ ਰੋਮੀ ਬਾਂਸਲ ਦੀ ਉਕਤ ਦਵਾਈਆਂ ਵਾਲੀ ਫੈਕਟਰੀ ਸੀਲ ਕੀਤੀ ਸੀ, ਜਿਸ ਵਿਚ ਮਦਦ ਕਰਨ ਬਦਲੇ ਉਕਤ ਡਰੱਗ ਇੰਸਪੈਕਟਰ ਰੋਮੀ ਨੂੰ ਬਲੈਕਮੇਲ ਕਰਦਾ ਹੋਇਆ ਉਸ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ