JALANDHAR WEATHER

ਨਕਾਬਪੋਸ਼ ਮੋਟਰਸਾਈਕਲ ਸਵਾਰ ਇਕ ਲੜਕੀ ਦੀ ਸੋਨੇ ਦੀ ਚੇਨ ਝਪਟ ਕੇ ਫ਼ਰਾਰ

ਕਪੂਰਥਲਾ, 7 ਮਾਰਚ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਜੱਟਪੁਰ ਵਿਖੇ ਐਕਟਿਵਾ 'ਤੇ ਜਾ ਰਹੀ ਇਕ ਲੜਕੀ ਦੇ ਗਲ਼ੇ ’ਚੋਂ ਮੋਟਰਸਾਈਕਲ ਸਵਾਰ ਨਕਾਬਪੋਸ਼ ਦੋ ਨੌਜਵਾਨ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ। ਇਹ ਘਟਨਾ ਇਕ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ. ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਪੀੜਤ ਲੜਕੀ ਕਰਿਸ਼ਮਾ ਵਰਮਾ ਨੇ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਅੱਜ ਸ਼ਾਮ 4:30 ਵਜੇ ਦੇ ਕਰੀਬ ਆਪਣੀ ਮਾਤਾ ਦੀ ਦਵਾਈ ਲੈਣ ਜੱਟਪੁਰਾ ਜਾ ਰਹੀ ਸੀ ਕਿ ਜਦੋਂ ਉਹ ਜੱਟਪੁਰਾ ਆਟਾ ਚੱਕੀ ਨੇੜੇ ਪਹੁੰਚੀ ਤਾਂ ਪਿੱਛੋਂ ਮੋਟਰਸਾਈਕਲ 'ਤੇ ਆਏ ਦੋ ਨਕਾਬਪੋਸ਼ ਨੌਜਵਾਨ ਉਸਦੇ ਗਲ਼ੇ ਵਿਚੋਂ ਅਚਾਨਕ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ। ਉਸਨੇ ਦੱਸਿਆ ਕਿ ਚਿਹਰੇ ਢਕੇ ਹੋਣ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਐਸ. ਐਚ. ਓ. ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਝਪਟਮਾਰਾਂ ਦੀ ਪਛਾਣ ਕਰਕੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ