ਅੱਧੀ ਰਾਤ ਵਾਪਰੇ ਸੜਕ ਹਾਦਸੇ ’ਚ ਤਿੰਨ ਦੀ ਮੌਤ
ਟਾਂਡਾ ਉੜਮੁੜ, (ਹੁਸ਼ਿਆਰਪੁਰ), 10 ਮਾਰਚ (ਭਗਵਾਨ ਸਿੰਘ ਸੈਣੀ)- ਦੇਰ ਰਾਤ ਟਾਂਡਾ ਸ਼ਹਿਰ ਦੇ ਨਜ਼ਦੀਕ ਪੈਂਦੇ ਟੋਲ ਪਲਾਜ਼ਾ, ਜੋ ਕਿ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਹੈ, ਵਿਖੇ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜਲੰਧਰ ਸਾਈਡ ਤੋਂ ਆ ਰਹੀ ਤੇਜ਼ ਕਾਰ, ਜੋ ਕਿ ਚਲਾਂਗ ਟੋਲ ਪਲਾਜ਼ਾ ’ਤੇ ਖੜੀ ਮਹਿੰਦਰਾ ਪਿਕਅੱਪ ਗੱਡੀ ਵਿਚ ਵੱਜੀ, ਕਾਰਨ ਵਾਪਰਿਆ।
ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੌਕੇ ’ਤੇ ਹੀ ਕਾਰ ਸਵਾਰ ਸ਼ਬਨਮ ਕੌਰ ਪਤਨੀ ਮਾਨਵ ਸੈਣੀ ਅਤੇ ਤੋਂਸ਼ਾਂਤ ਸੈਣੀ ਪੁੱਤਰ ਮਾਨਵ ਸੈਣੀ, ਜਿਸ ਦੀ ਉਮਰ 19 ਸਾਲ ਸੀ, ਜੋ ਕਿ ਦਸੂਹਾ ਦੇ ਰਹਿਣ ਵਾਲੇ ਸਨ, ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਵਿਚ ਇਕ ਹੋਰ ਵਿਅਕਤੀ ਜਿਸ ਦਾ ਨਾਮ ਮਿੱਠੂ, ਵਾਸੀ ਜ਼ਿਲ੍ਹਾ ਗੁਰਦਾਸਪੁਰ ਦੱਸਿਆ ਜਾ ਰਿਹਾ ਹੈ, ਉਹ ਵੀ ਮੌਕੇ ’ਤੇ ਹੀ ਦਮ ਤੋੜ ਗਿਆ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ, ਜਿਨ੍ਹਾਂ ਨੂੰ ਐਬੂਲੈਂਸ ਰਾਹੀਂ ਟਾਂਡਾ ਹਸਪਤਾਲ ਵਿਖੇ ਲਿਆਂਦਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਐਸ.ਐਚ.ਓ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਇਸ ਹਾਦਸੇ ਦੀ ਜਾਂਚ ਜਾਰੀ ਹੈ ਅਤੇ ਡਾਕਟਰਾਂ ਵਲੋਂ ਤਿੰਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ।
;
;
;
;
;
;
;