ਰਾਏਕੋਟ ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਰਾਏਕੋਟ, (ਲੁਧਿਆਣਾ), 10 ਮਾਰਚ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ’ਚ ਸਕੂਲਾਂ ਤੇ ਹੋਰ ਅਦਾਰਿਆਂ ਨੂੰ ਧਮਕੀਆਂ ਭਰੀਆਂ ਈ-ਮੇਲਾਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਅੱਜ ਸਵੇਰੇ ਰਾਏਕੋਟ ਦੇ 2 ਨਿੱਜੀ ਸਕੂਲਾਂ ਰਾਏਕੋਟ ਪਬਲਿਕ ਸਕੂਲ ਨੇੜੇ ਕੁਤਬਾ ਗੇਟ, ਰਾਏਕੋਟ ਅਤੇ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲੀ ਹੈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਚੌਕਸੀ ਵਰਤਦਿਆਂ ਐੱਸ.ਪੀ (ਡੀ) ਰਾਜਨ ਸ਼ਰਮਾ, ਡੀ.ਐੱਸ.ਪੀ ਰਾਏਕੋਟ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਡੌਗ ਸੁਕੈਇਡ ਦੇ ਇੰਚਾਰਜ ਹੈੱਡ ਕਾਂਸਟੇਬਲ ਹਰਜਿੰਦਰ ਸਿੰਘ ਤੇ ਹੈੱਡ ਕਾਂਸਟੇਬਲ ਜਸਵਿੰਦਰ ਸਿੰਘ ਦੀ ਮਦਦ ਉਕਤ ਸਕੂਲਾਂ ਦੀ ਬਾਰੀਕੀ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਏ.ਐੱਸ.ਆਈ ਰਾਜਕੁਮਾਰ, ਕਾਂਸਟੇਬਲ ਜਸ਼ਨਦੀਪ ਸਿੰਘ ਨੂੰ ਸਕੂਲਾਂ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਗਿਆ।
;
;
;
;
;
;