ਵਿਧਾਨ ਸਭਾ ਸਦਨ 'ਚ ਗਰਜੇ ਬੀਬੀ ਗਨੀਵ ਕੌਰ ਮਜੀਠੀਆ
ਚੰਡੀਗੜ੍ਹ, 10 ਮਾਰਚ - ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਨੇ ਅੱਜ ਪੰਜਾਬ ਵਿਧਾਨ ਵਿਚ ਗਰਜਦਿਆਂ ਕਿਹਾ ਕਿ ਮਹਿਲਾਵਾਂ ਦੀ ਇੱਜ਼ਤ ਮਾਣ ਦੀ ਗੱਲ ਕਰਨ ਵਾਲੀਆਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕ ਅਤੇ ਹੋਰ ਮੈਂਬਰ ਪਹਿਲਾਂ ਇਸ ਗੱਲ ਦਾ ਜਵਾਬ ਦੇਣ ਕਿ ਮੁੱਖ ਮੰਤਰੀ ਜੋ ਆਪਣੀਆਂ ਸਪੀਚਾਂ ਵਿਚ ਔਰਤਾਂ ਨੂੰ ਲੈਕੇ ਸ਼ਬਦ ਵਰਤਦੇ ਹਨ, ਉਸਦੀ ਨਿਖੇਧੀ ਕਰੋਗੇ?
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਮੇਸ਼ਾ ਔਰਤਾਂ ਖ਼ਿਲਾਫ਼ ਭੱਦੀਆਂ ਟਿੱਪਣੀਆਂ ਕਰਦੇ ਹਨ ਕੀ ਇਸ ਦੀ ਆਲੋਚਨਾ ਸਦਨ ਚ ਕੋਈ ਕਰੇਗਾ? ਬੀਬੀ ਮਜੀਠੀਆ ਨੇ ਕਿਹਾ ਕਿ ਬੀਤੇ ਦਿਨੀਂ ਆਂਗਨਵਾੜੀ ਬੀਬੀਆਂ ਨਾਲ ਜੋ ਕੀਤਾ ਗਿਆ, ਉਹ ਮਹਿਲਾਵਾਂ ਦੀ ਇੱਜ਼ਤ ਕੀਤੀ ਗਈ ਹੈ । ਇਸ ਦੇ ਇਲਾਵਾ ਜਦੋਂ ਸਪੀਕਰ ਨੇ ਬੀਬੀ ਗਨੀਵ ਕੌਰ ਦਾ ਨਾਮ ਲੈ ਕੇ ਬੋਲਣ ਦਾ ਮੌਕਾ ਦਿੱਤਾ ਗਿਆ ਤਾਂ ਸੱਤਾਧਿਰ ਆਮ ਆਦਮੀ ਪਾਰਟੀ ਵਾਲੇ ਪਾਸੇ ਬੈਠੇ ਕੁਝ ਮੈਬਰਾਂ ਨੇ ਹੱਸਣਾ ਸ਼ੁਰੂ ਕਰ ਦਿੱਤਾ ਜਿਸ 'ਤੇ ਇਤਰਾਜ਼ ਜਤਾਉਂਦੇ ਹੋਏ ਬੀਬੀ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ "ਜੇਕਰ ਸਪੀਕਰ ਨੇ ਮੇਰਾ ਨਾਮ ਲਿਆ ਬੋਲਣ ਲਈ ਤਾਂ ਆਪ ਵਿਧਾਇਕਾ ਨੇ ਕਿਉਂ ਹੱਸਣਾ ਸ਼ੁਰੂ ਕਰ ਦਿੱਤਾ, ਕੀ ਸਦਨ ਵਿਚ ਤੁਸੀਂ ਸਾਰੇ ਇਸ ਤਰਾਂ ਮਹਿਲਾਵਾਂ ਦਾ ਸਨਮਾਨ ਕਰਦੇ ਹੋ ? ਇਸੇ ਦੌਰਾਨ ਆਪ ਦੀਆਂ ਕਈ ਵਿਧਾਇਕਾ ਖੜੀਆਂ ਹੋਕੇ ਬੀਬੀ ਮਜੀਠੀਆ ਨਾਲ ਬਹਿਸ ਕਰਨ ਲੱਗੀਆਂ ਪਰ ਇੱਕਲੀ ਬੀਬੀ ਮਜੀਠੀਆ ਨੇ ਸਾਰੀਆਂ ਆਪ ਦੀਆਂ ਮਹਿਲਾਂ ਵਿਧਾਇਕਾਂ ਨਾਲ ਬੜੀ ਹੀ ਦਲੇਰੀ ਨਾਲ ਜਵਾਬ ਦਿੱਤਾ, ਜਿਸ ਮਗਰੋਂ ਬੀਬੀ ਮਜੀਠੀਆ ਦਾ ਮਾਈਕ ਬੰਦ ਕਰ ਦਿੱਤਾ ਗਿਆ। ਪਰ ਇਸ ਦੌਰਾਨ ਬੀਬੀ ਮਜੀਠੀਆ ਨੇ ਮੁੱਖਮੰਤਰੀ ਦੀ ਵਾਇਰਲ ਹੋ ਰਹੀ ਵੀਡਿਉ ਭਾਬੀ ਬਾਰੇ ਵੀ ਸਦਨ ਵਿਚ ਪੁੱਛਿਆ ਤਾਂ ਸਾਰੀ ਵਿਧਾਨਸਭਾ ਵਿਚ ਸੁੰਨ ਪਸਰ ਗਈ।
ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਮਜੀਠੀਆ ਨੇ ਪੰਜਾਬ ਮਹਿਲਾ ਕਮਿਸ਼ਨ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ, ਜਿਸ ਵਿਚ ਉਹ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠ ਕੇ ਇਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਔਰਤਾਂ ਦਾ ਕਿੰਨਾ ਸਤਿਕਾਰ ਹੈ ਅਤੇ ਉਹ ਕਿੰਨੀਆਂ ਅਸ਼ਲੀਲ ਟਿੱਪਣੀਆਂ ਕਰ ਰਹੇ ਹਨ, ਜਦੋਂ ਕਿ ਭਾਰਤੀ ਸੰਵਿਧਾਨ ਵਿਚ ਔਰਤਾਂ ਨੂੰ ਅਧਿਕਾਰ ਦਿੱਤੇ ਗਏ ਹਨ, ਜਿਸ ਲਈ ਭਗਵੰਤ ਮਾਨ ਵਿਰੁੱਧ ਖੁਦ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।
;
;
;
;
;
;