ਮੋਟਰਸਾਈਕਲ ਦੀ ਕਾਰ ਨਾਲ ਟੱਕਰ, ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ
ਭਵਾਨੀਗੜ੍ਹ, (ਸੰਗਰੂਰ) 13 ਮਾਰਚ (ਲਖਵਿੰਦਰ ਪਾਲ ਗਰਗ) - ਸਥਾਨਕ ਰਾਧਾ-ਕ੍ਰਿਸ਼ਨ ਮੰਦਰ ਕੋਲ ਸੰਗਰੂਰ-ਪਟਿਆਲਾ ਮੁੱਖ ਸੜਕ ’ਤੇ ਇਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੇ ਮੋਟਰਸਾਈਕਲ ਦੀ ਇਕ ਕਾਰ ਨਾਲ ਪਿੱਛੋਂ ਟੱਕਰ ਹੋ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਤੇ ਦੂਸਰੇ ਦੇ ਗੰਭੀਰ ਜਖ਼ਮੀ ਹੋ ਜਾਣ ਦੀ ਖ਼ਬਰ ਹੈ।
ਇਸ ਸੰਬੰਧੀ ਸਹਾਇਕ ਸਬ-ਇੰਸਪੈਕਟਰ ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਿੰਦਰ ਸਿੰਘ 17 ਸਾਲ ਪੁੱਤਰ ਹਰਦੇਵ ਸਿੰਘ ਅਤੇ ਨਵਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀਆਨ ਪਿੰਡ ਨੱਕਟੇ ਅੱਜ ਸਵੇਰੇ ਸਥਾਨਕ ਸ਼ਹਿਰ ਦੇ ਇਕ ਜਿੰਮ ’ਚੋਂ ਪ੍ਰੈਕਟਿਸ ਕਰ ਕੇ ਵਾਪਸ ਆਪਣੇ ਪਿੰਡ ਜਾ ਰਹੇ ਸੀ ਤਾਂ ਜਦੋਂ ਇਹ ਮੁੱਖ ਸੜਕ ’ਤੇ ਸਥਿਤ ਰਾਧਾ-ਕ੍ਰਿਸ਼ਨ ਮੰਦਰ ਕੋਲ ਪਹੁੰਚੇ ਤਾਂ ਅੱਗੇ ਜਾ ਰਹੀ ਇਕ ਕਾਰ ਵਲੋਂ ਅਚਾਨਕ ਹੀ ਬਰੇਕ ਲਗਾਉਣ ਕਾਰਨ ਇਨ੍ਹਾਂ ਦਾ ਮੋਟਰਸਾਈਕਲ ਕਾਰ ਦੇ ਪਿੱਛੇ ਟੱਕਰਾ ਗਿਆ, ਜਿਸ ਕਾਰਨ ਇਹ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਚੁੱਕ ਕੇ ਸਥਾਨਕ ਸਰਕਾਰੀ ਹਸਪਤਾਲ ਵਿਖੇ ਲੈ ਕੇ ਜਾਣ ’ਤੇ ਡਾਕਟਰਾਂ ਨੇ ਨਰਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਕਰ ਦਿੱਤਾ। ਜਦੋਂਕਿ ਨਵਜੋਤ ਸਿੰਘ ਨੂੰ ਮੁੱਢਲੀ ਸਹਾਇਤਾ ਦੇ ਕੇ ਸਰਕਾਰੀ ਹਸਪਤਾਲ ਸੰਗਰੂਰ ਵਿਖੇ ਰੈਫ਼ਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰ ਦੇ ਨਾ-ਮਾਲੂਮ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;