ਭਾਰਤ ਤੇ ਯੂ.ਕੇ. ਦੇ ਏਅਰ ਚੀਫ ਮਾਰਸ਼ਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਭਾਰਤ ਦੇ ਏਅਰ ਚੀਫ ਮਾਰਸ਼ਲ ਅਮਰਪ੍ਰੀਤ ਸਿੰਘ ਅਤੇ ਯੂਕੇ ਦੇ ਏਅਰ ਚੀਫ ਮਾਰਸ਼ਲ ਹਾਰਵੇ ਸਮਿਥ ਆਪਣੇ ਪਰਿਵਾਰਾਂ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਦੌਰਾਨ ਉਨਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਬਾਅਦ ਵਿਚ ਦੋਨਾਂ ਏਅਰ ਫੋਰਸ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੁਆਰਾ ਸਨਮਾਨਿਤ ਵੀ ਕੀਤਾ ਗਿਆ।
;
;
;
;
;
;
;
;
;