JALANDHAR WEATHER

ਹਰਸਿਮਰਤ ਕੌਰ ਬਾਦਲ ਨੇ ਗੜ੍ਹੇਮਾਰੀ ਤੋਂ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

ਮਹਿਮਾ ਸਰਜਾ, (ਬਠਿੰਡਾ), 5 ਅਪ੍ਰੈਲ (ਬਲਦੇਵ ਸੰਧੂ)- ਬਠਿੰਡਾ ਦੇ ਦਰਜਨਾਂ ਪਿੰਡਾਂ ਵਿਚ ਇਕ ਦਿਨ ਪਹਿਲਾਂ ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਰੀਬ 20 ਹਜ਼ਾਰ ਏਕੜ ਕਣਕ ਦੀ ਪੱਕੀ ਫ਼ਸਲ ਨਕਸਾਨੀ ਗਈ ਹੈ। ਜਿਸ ਦਾ ਜਾਇਜ਼ਾ ਲੈਣ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਪਿੰਡ ਅਬਲੂ, ਕੋਠੇ ਲਾਲ ਸਿੰਘ ਵਾਲੇ, ਕੋਠੇ ਚੇਤ ਸਿੰਘ, ਕੋਠੇ ਫੂਲਾ ਸਿੰਘ ਵਾਲੇ, ਮਹਿਮਾ ਸਰਕਾਰੀ, ਮਹਿਮਾ ਭਗਵਾਨਾ, ਕਿਲੀ ਨਿਹਾਲ ਸਿੰਘ ਵਾਲਾ, ਚੁੱਘੇ ਕਲਾਂ, ਬੱਲੂਆਣਾ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਕਿਸਾਨਾਂ ਨੂੰ ਗੜ੍ਹੇਮਾਰੀ ਕਾਰਨ ਨੁਕਸਾਨ ਗਈ ਫਸਲ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਨਾ, ਜਿਲਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਹਲਕਾ ਇੰਚਾਰਜ ਡਾਕਟਰ ਦਲਜੀਤ ਸਿੰਘ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ