ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਅਸਲ੍ਹਾ , ਜ਼ਿੰਦਾ ਰੌਂਦ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਕੀਤਾ ਕਾਬੂ
ਜੈਤੋ, 15 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸੀ.ਆਈ.ਏ. ਸਟਾਫ ਜੈਤੋ ਨੇ ਇਕ ਵਿਅਕਤੀ ਨੂੰ ਨਾਜਾਇਜ਼ ਅਸਲ੍ਹਾ , ਜ਼ਿੰਦਾ ਰੌਂਦ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ | ਵੇਰਵਿਆ ਮੁਤਾਬਿਕ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਚੈਕਿੰਗ ਦੇ ਸੰਬੰਧ ਵਿਚ ਏਰੀਆ ਵਿਚ ਮੌਜੂਦ ਸੀ ਤਾਂ ਉਨ੍ਹਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਕਿ ਕਥਿਤ ਦੋਸ਼ੀ ਦਿਲਪ੍ਰੀਤ ਸਿੰਘ ਉਰਫ ਮਹੰਤੀ ਬਿਨਾਂ ਨੰਬਰ ਪਲੇਟ ਪਲਟੀਨਾ ਮੋਟਰਸਾਈਕਲ ਨਾਲ ਨਾਜਾਇਜ਼ ਅਸਲ੍ਹੇ ਸਮੇਤ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿਚ ਹੈ | ਇਸ ਸਬੰਧੀ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਰੇਡ ਕਰਕੇ ਕਥਿਤ ਦੋਸ਼ੀ ਦਿਲਪ੍ਰੀਤ ਸਿੰਘ ਉਰਫ ਮਹੰਤੀ ਪੁੱਤਰ ਬਲਰਾਜ ਸਿੰਘ ਵਾਸੀ ਕੋਹਾਰਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ।
;
;
;
;
;
;
;