JALANDHAR WEATHER

ਸੀ.ਬੀ.ਐਸ.ਈ. 10ਵੀਂ ਦੇ ਨਤੀਜਿਆਂ ਵਿਚ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 15 ਅਪ੍ਰੈਲ (ਪਾਟਿਲ) - ਸੀ.ਬੀ.ਐਸ.ਈ. ਦਸਵੀਂ ਜਮਾਤ ਦੇ ਨਤੀਜਿਆਂ (2025-26) ਵਿਚ ਸੀ.ਬੀ.ਐਸ.ਈ. ਅਧੀਨ ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਯਸ਼ਿਕਾ ਨੇ 97.2% ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਇਸ਼ਮੀਤ ਕੌਰ (96.4%) ਅਤੇ ਅਕਾਸ਼ਦੀਪ ਸਿੰਘ (94.2%) ਨੇ ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਹੋਰ ਕਈ ਵਿਦਿਆਰਥੀਆਂ ਨੇ ਵੀ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਕਾਮਯਾਬੀ ਹਾਸਿਲ ਕੀਤੀ।
ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਸੰਧੂ, ਪ੍ਰਿੰਸੀਪਲ ਸ਼੍ਰੀਮਤੀ ਹੇਮਲਤਾ ਕਪੂਰ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ