ਮੁੱਖ ਮੰਤਰੀ ਨੂੰ ਮਿਲਣ ਨਾ ਦੇਣ ’ਤੇ ਕਿਸਾਨਾਂ ਨੇ ਕੌਮਾਂਤਰੀ ਹਾਈਵੇਅ ’ਤੇ ਲਾਇਆ ਧਰਨਾ
ਅਟਾਰੀ, (ਅੰਮ੍ਰਿਤਸਰ), 17 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਹਲਕਾ ਅਟਾਰੀ ਦੀ ਸਰਹੱਦੀ ਦਾਣਾ ਮੰਡੀ ਵਿਚ ਰੈਲੀ ਰੱਖੀ ਗਈ ਸੀ। ਕਿਸਾਨ ਜਥੇਬੰਦੀਆਂ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਮੰਗ ਪੱਤਰ ਦੇਣਾ ਚਾਹੁੰਦੇ ਸਨ। ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਕੌਮਾਂਤਰੀ ਅਟਾਰੀ ਹਾਈਵੇ ’ਤੇ ਸਥਿਤ ਪਿੰਡ ਢੋਡੀਵਿੰਡ ਨਜ਼ਦੀਕ ਰੋਕ ਦਿੱਤਾ ਗਿਆ। ਗੁੱਸੇ ਵਿਚ ਆਏ ਕਿਸਾਨਾਂ ਨੇ ਅੰਤਰਰਾਸ਼ਟਰੀ ਅਟਾਰੀ ਹਾਈਵੇਅ ਵਿਚ ਰੋਸ ਧਰਨਾ ਦਿੰਦੇ ਹੋਏ ਪੰਜਾਬ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਕਿਸਾਨ ਆਗੂ ਲਖਵਿੰਦਰ ਸਿੰਘ ਡਾਲਾ, ਕਾਬਲ ਸਿੰਘ ਮਹਾਵਾ ਅਤੇ ਕਿਸਾਨ ਵੱਡੀ ਗਿਣਤੀ ਵਿਚ ਮੌਜੂਦ ਸਨ। ਇਸ ਮੌਕੇ ਐਸ.ਪੀ. ਹਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਵੱਡੀ ਗਿਣਤੀ ਵਿਚ ਮੌਜੂਦ ਸਨ ਤਾਂ ਕਿ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰ ਸਕੇ।
;
;
;
;
;
;
;